ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ ਕਰਜ਼ਾਂ ਰਾਹਤ ਸਕੀਮ ਦੀ ਸ਼ੁਰੂਆਤ

ਜ਼ਿਲ੍ਹਾ ਤਰਨ ਤਾਰਨ ਦੇ 377 ਲਾਭਪਾਤਰੀਆਂ ਦਾ 82 ਲੱਖ 85 ਹਜ਼ਾਰ 203 ਰੁਪਏ ਦਾ ਕਰਜ਼ਾ ਕੀਤਾ ਗਿਆ ਮੁਆਫ਼-ਡਿਪਟੀ ਕਮਿਸ਼ਨਰ
ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਕੇ ਸਰਕਾਰ ਨੇ ਸਮਾਜ ਦੇ ਹਰ ਵਰਗ ਦਾ ਜੀਵਨ ਉੱਚਾ ਚੁੱਕਣ ਲਈ ਕੀਤਾ ਆਪਣੀ ਦ੍ਰਿੜਤਾ ਦਾ ਪ੍ਰਗਟਾਵਾ-ਡਾ. ਧਰਮਬੀਰ ਅਗਨੀਹੋਤਰੀ
ਤਰਨ ਤਾਰਨ, 20 ਅਸਗਤ 2021
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਰਾਜ ਦੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ ਕਰਜ਼ਾਂ ਰਾਹਤ ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਸ ਸਕੀਮ ਤਹਿਤ 02 ਲੱਖ 85 ਹਜ਼ਾਰ ਲੋਕਾਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਰੋਪੜ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਵਰਚੂਅਲ ਢੰਗ ਰਾਹੀਂ ਰਾਜ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਾਡੀ ਸਰਕਾਰ ਵੱਲੋਂ ਰਾਜ ਦੇ 5 ਲੱਖ 85 ਹਜ਼ਾਰ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਕੀਤਾ ਜਾ ਚੁੱਕਾ ਹੈ।
ਇਸ ਆੱਨਲਾਈਨ ਸਮਾਗਮ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡ ਕੇ ਇਸ ਸਕੀਮ ਦੀ ਜਿ਼ਲ੍ਹੇ ਵਿੱਚ ਸ਼ੁਰੂਆਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਦੇ 377 ਲਾਭਪਾਤਰੀਆਂ ਦਾ 82 ਲੱਖ 85 ਹਜ਼ਾਰ 203 ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਕਿਸਾਨਾਂ, ਪੰਜਾਬ ਵਰਕਰਜ਼ ਬੋਰਡ ਕੋਲ ਰਜਿਸਟਰਡ ਕਾਮਿਆਂ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਅਕਤੀਆਂ ਦੇ ਕਰਜ਼ ਮੁਆਫ਼ ਕੀਤੇ ਗਏ ਹਨ।
ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ ।ਉਹਨਾਂ ਕਿਹਾ ਕਿ ਰਾਜ ਦੇ ਕਿਸਾਨਾਂ ਤੋਂ ਬਾਅਦ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਕੇ ਸਰਕਾਰ ਨੇ ਸਮਾਜ ਦੇ ਹਰ ਵਰਗ ਦਾ ਜੀਵਨ ਉੱਚਾ ਚੁੱਕਣ ਲਈ ਆਪਣੀ ਦ੍ਰਿੜਤਾ ਦਾ ਪ੍ਰਗਟਾਵਾ ਕੀਤਾ ਹੈ।
ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਪੈਨਸ਼ਨਾਂ ਅਤੇ ਸ਼ਗਨ ਸਕੀਮ ਦੀ ਸਹਾਇਤਾ ਰਾਸ਼ੀ ਵਿੱਚ ਵਾਧਾ ਕਰਕੇ ਸਮਾਜ ਦੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਲਈ ਵੱਡੀ ਰਾਹਤ ਦਿੱਤੀ ਹੈ, ਜਦ ਕਿ ਔਰਤਾਂ ਨੂੰ ਵੀ ਮੁਫ਼ਤ ਬਸ ਸਫ਼ਰ ਦੀ ਸਹੁਲਤ ਵੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ।
ਇਸ ਮੌਕੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਸਿੱਧੂ, ਚੇਅਰਮੈਨ ਸ੍ਰੀ ਸੁਬੇਗ ਸਿੰਘ ਧੁੰਨ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਜੇ. ਪੀ. ਸਿੰਘ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਤਰਨ ਤਾਰਨ ਜਸਪਰਜੀਤ ਸਿੰਘ, ਜਿਲਾ ਮੈਨੇਜਰ ਕੋਆਪਰੇਟਿਵ ਬੈਂਕ ਤਰਨ ਤਾਰਨ ਜਤਿੰਦਰ ਸਿੰਘ ਗਿੱਲ, ਪ੍ਰੀਤਪਾਲ ਸਿੰਘ ਸਹਾਇਕ ਰਜਿਸਟਰਾਰ, ਹਰਮੀਤ ਸਿੰਘ ਸੀਨੀਅਰ ਮੈਨੇਜਰ, ਹਰਿੰਦਰ ਸਿੰਘ ਮੈਨੇਜਰ, ਜਗੀਰ ਸਿੰਘ ਮੈਨੇਜਰ, ਇਰਵਨਬੀਰ ਸਿੰਘ ਮੈਨੇਜਰ, ਕੇਵਲ ਸਿੰਘ, ਦੀਪਕ ਕਾਲੀਆ, ਕੁਲਦੀਪ ਸਿੰਘ, ਨਵਨੀਤ ਸਿੰਘ ਅਤੇ ਸਕੀਮ ਦੇ ਲਾਭਪਾਤਰੀਆਂ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Spread the love