ਕਿਹਾ, ਫਾਜ਼ਿਲਕਾ ਜ਼ਿਲ੍ਹੇ ਦੇ ਜ਼ਰੂਰਤਮੰਦ ਲੋਕਾਂ ਨੂੰ ਹੋਵੇਗਾ ਫਾਇਦਾ
ਫਾਜ਼ਿਲਕਾ 24 ਜਨਵਰੀ 2024
ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬੁੱਧਵਾਰ ਨੂੰ ਕੈਬਨਿਟ ਦੀ ਅਹਿਮ ਬੈਠਕ ਕਰਕੇ ਖੁਰਾਕ ਸੁਰੱਖਿਆ ਯੋਜਨਾ ਅਧੀਨ ਕੱਟੇ ਗਏ 10.77 ਲੱਖ ਰਾਸ਼ਨ ਕਾਰਡਾਂ ਨੂੰ ਬਹਾਲ ਕਰਨ ਦਾ ਵੱਡਾ ਫੈਸਲਾ ਕੀਤਾ ਜੋ ਕਿ ਕਾਫੀ ਸਲਾਹੁਣਯੋਗ ਕਾਰਜ ਹੈ।
ਵਿਧਾਇਕ ਸਵਨਾ ਨੇ ਕਿਹਾ ਕਿ ਖੁਰਾਕ ਸੁਰੱਖਿਆ ਯੋਜਨਾ ਅਧੀਨ ਪਹਿਲਾ 10 ਲੱਖ 77 ਹਜ਼ਾਰ ਰਾਸ਼ਨ ਕਾਰਡ ਕੱਟੇ ਗਏ ਸਨ ਪਰ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਰਾਸ਼ਨ ਕਾਰਡ ਮੁੜ ਬਹਾਲ ਕਰ ਦਿੱਤੇ ਗਏ ਹਨ ਤੇ ਅਗਲਾ ਰਾਸ਼ਨ ਇਨ੍ਹਾਂ ਰਾਸ਼ਨ ਕਾਰਡ ਧਾਰਕਾਂ ਨੂੰ ਵੀ ਮਿਲੇਗਾ। ਇਸ ਦਾ ਫਾਜ਼ਿਲਕਾ ਦੇ ਵੀ ਅਨੇਕਾਂ ਜ਼ਰੂਰਤਮੰਦ ਲੋਕਾਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੇ ਗਏ ਫੈਸਲੇ ਦਾ ਫਾਜ਼ਿਲਕਾ ਵਾਸੀਆਂ ਨੇ ਸਵਾਗਤ ਕੀਤਾ ਹੈ ਤੇ ਉਨ੍ਹਾਂ ਵਿੱਚ ਕਾਫੀ ਖੁਸ਼ੀ ਦੀ ਲਹਿਰ ਨਜ਼ਰ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਅਧਿਆਪਕਾਂ ਦੇ ਤਬਾਦਲੇ ਨੂੰ ਸਰਲ ਬਣਾਉਣ ਲਈ ਇੱਕ ਨਵੀਂ ਸਕੀਮ ਨੂੰ ਵੀ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਯੋਗਸ਼ਾਲਾਵਾਂ ਨੂੰ 15 ਨਵੇਂ ਸ਼ਹਿਰਾਂ ਤੱਕ ਵਧਾਇਆ ਜਾਵੇਗਾ।
ਇਸ ਤੋਂ ਇਲਾਵਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਹੋਏ ਰੱਖਿਆ ਕਰਮਚਾਰੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ 6,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫਰਿਸ਼ਤਾ ਸਕੀਮ 27 ਜਨਵਰੀ ਨੂੰ ਸ਼ੁਰੂ ਕੀਤੀ ਜਾਵੇਗੀ।