ਮੁੱਖ ਮੰਤਰੀ ਵਲੋਂ ਅਨੁਸੂਚਿਤ ਜਾਤੀਆਂ ਦੇ 50,000/- ਦੇ ਕਰਜੇ ਮਾਫ ਕਰਨ ਦੇ ਕੀਤੇ ਐਲਾਨ

MOHAN LAL SOOD
ਹਾਈ ਕਮਾਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦਲਿਤ ਭਾਈਚਾਰੇ ਨੂੰ ਮਾਣ ਸਤਿਕਾਰ ਦਿੱਤਾ - ਇੰਜ ਮੋਹਨ ਲਾਲ ਸੂਦ, ਚੇਅਰਮੈਨ 

ਅਨੁਸੂਚਿਤ ਜਾਤੀਆਂ ਦੇ ਕਰਜਦਾਰਾਂ ਨੂੰ 41.48 ਕਰੋੜ ਰੁ: ਦੀ ਮਿਲੇਗੀ ਰਾਹਤ – ਮੋਹਨ ਲਾਲ ਸੂਦ
ਨਵਾਂਸ਼ਹਿਰ, 17 ਅਗਸਤ 2021
ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ, ਇੰਜ: ਮੋਹਨ ਲਾਲ ਸੂਦ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਲੋ ਆਜਾਦੀ ਦਿਵਸ ਮੌਕੇ ਕਾਰਪੋਰੇਸ਼ਨ ਪਾਸੋਂ ਮਿਤੀ 31.3.2021 ਤੱਕ ਕਰਜਾ ਲੈਣ ਵਾਲੇ ਸਮੂਹ ਕਰਜਦਾਰਾਂ ਦਾ 50,000/- ਰੁ: ਤੱਕ ਦਾ ਕਰਜਾ ਮਾਫ ਕਰਨ ਦਾ ਐਲਾਨ ਕਰਕੇ ਲੱਗਭੱਗ 10151 ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਜਦਾਰਾਂ ਨੁੰ 41.48 ਕਰੋੜ ਰੁ: ਦੀ ਵੱਡੀ ਰਾਹਤ ਦਿੱਤੀ ਹੈ।ਮੁੱਖ ਮੰਤਰੀ, ਪੰਜਾਬ ਵਲੋਂ ਕੀਤੇ ਇਸ ਐਲਾਨ ਦਾ ਚੇਅਰਮੈਨ, ਇੰਜ: ਸੂਦ ਵਲੋਂ ਸਵਾਗਤ ਕੀਤਾ ਗਿਆ ਅਤੇ ਇਹ ਲੋਕ ਪੱਖੀ ਫੈਸਲਾ ਲੈਣ ਤੇ ਧੰਨਵਾਦ ਵੀ ਕੀਤਾ ਗਿਆ। ਚੇਅਰਮੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨਾਂ ਵਲੋਂ ਵਿਸੇ਼ਸ ਤੌਰ ਤੇ ਮਾਨਯੋਗ ਮੁੱਖ ਮੰਤਰੀ ਜੀ ਨੂੰ ਮਿਤੀ 28.6.2021 ਨੂੰ ਇਕ ਡੀ.ਓ. ਪੱਤਰ ਲਿਖ ਕੇ ਅਤਿ ਮਹੱਤਵਪੂਰਨ ਮੁੱਦਾ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਜਿਵੇ ਪੰਜਾਬ ਸਰਕਾਰ ਵਲੋਂ ਰਾਜ ਵਿਚ ਕਿਸਾਨਾਂ ਦਾ ਕਰਜਾ ਮਾਫ ਕਰਕੇ ਰਾਹਤ ਦਿੱਤੀ ਗਈ ਹੈ ਉਸੇ ਹੀ ਤਰਜ ਤੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਦਾ ਕਰਜਾ ਵੀ ਮਾਫ ਕੀਤਾ ਜਾਵੇ ਕਿਉਂਕਿ ਕਰੋਨਾ ਦੀ ਦੀ ਮਹਾਮਾਰੀ ਦੌਰਾਨ ਛੋਟੇ ਕਾਰੋਬਾਰੀ ਜ਼ੋ ਕਰਜਾ ਚੁੱਕ ਦੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜਾਰਾ ਚਲਾ ਰਹੇ ਸੀ, ਬੁਰੀ ਤਰਾਂ ਪ੍ਰਭਾਵਤ ਹੋਏ ਹਨ ਜਿਸ ਤੇ ਮਾਨਯੋਗ ਮੁੱਖ ਮੰਤਰੀ ਜੀ ਵਲੋਂ ਹਮਦਰਦੀ ਨਾਲ ਵਿਚਾਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਹੁਕਮ ਕੀਤੇ ਗਏ ਸਨ।ਇੰਜ: ਸੂਦ ਨੇ ਇਹ ਵੀ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਜੀ ਰਾਜ ਦੇ ਗਰੀਬ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹਮੇਸ਼ਾ ਤੱਤ ਪਰ ਰਹੇ ਅਤੇ ਇਸੀ ਲੜੀ ਦੇ ਤਹਿਤ ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਕਾਰਪੋਰੇਸ਼ਨ ਪਾਸੋਂ 50,000/- ਤੱਕ ਦਾ ਕਰਜਾ ਪ੍ਰਾਪਤ ਕਰਨ ਵਾਲੇ ਕਰਜਦਾਰਾਂ ਦਾ ਕਰਜਾ ਮਾਫ ਕਰਕੇ 14260 ਕਰਜਾਦਾਰਾਂ ਨੂੰ 45.41 ਕਰੋੜ ਰੁ: ਦੀ ਭਾਰੀ ਰਾਹਤ ਦਿੱਤੀ ਗਈ ਸੀ। ਇਸ ਪ੍ਰਕਾਰ ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਕਰਜਦਾਰਾਂ ਨੂੰ ਆਪਣੇ ਮੌਜੂਦਾ ਕਾਰਜਕਾਲ ਦੌਰਾਨ 86.89 ਕਰੋੜ ਰੁਪਏ ਦੇ ਕਰਜੇ ਮਾਫ ਕਰਕੇ ਬਹੁਤ ਵੱਡੀ ਰਾਹਤ ਦਿੱਤੀ ਹੈ ਜ਼ਿਸ ਲਈ ਉਹ ਕੈਪਟਨ ਸਾਹਿਬ ਦੇ ਸੁਕਰਗੁਜਾਰ ਹਨ। ਇਸ ਫੈਸਲੇ ਨਾਲ ਦਲਿਤ ਸਮਾਜ ਵਿਚ ਖੁਸ਼ੀ ਦੇ ਲਹਿਰ ਦੌੜ ਗਈ ਹੈ। ਕਾਰਪੋਰੇਸ਼ਨ ਦੇ ਚੇਅਰਮੈਨ, ਇੰਜ: ਸੂਦ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੇਵਲ ਕਰਜੇ ਮਾਫੀ ਨਾਲ ਰਾਹਤ ਹੀ ਨਹੀਂ ਦਿੱਤੀ ਬਲਕਿ ਪੰਜਾਬ ਸਰਕਾਰ ਦੇ ਘਰ ਘਰ ਰੁਜਗਾਰ ਮੁਹੱਈਆਂ ਕਰਨ ਦੇ ਪ੍ਰਮੁੱਖ ਪ੍ਰੋਗਰਾਮ ਅਧੀਨ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ ਰੁਜਗਾਰ ਸੁਰੂ ਕਰਨ ਦੇ ਮੰਤਵ ਨਾਲ ਕਾਰਪੋਰੇਸ਼ਨ ਦੀਆਂ ਵੱਖ ਵੱਖ ਸਕੀਮਾਂ ਸਾਲ 2019-20 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੁੰ ਸਮਰਪਿਤ ਵਿਸ਼ੇਸ਼ ਕਰਜਾ ਵੰਡ ਮੁਹਿੰਮ ਦੌਰਾਨ 1779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦਾ ਕਰਜਾ (ਸਮੇਤ 1.35 ਕਰੋੜ ਰੁ: ਦੀ ਸਬਸਿਡੀ) ਦੇ ਕੇ ਵੱਡੀ ਉਪਲੱਬਧੀ ਹਾਸਲ ਕੀਤੀ ਗਈ ਹੈ। ਇਸ ਤੋਂ ਇਲਾਵਾ ਕਰੋਨਾ ਮਹਾਮਾਰੀ ਕਾਰਨ ਲਾਕਡਾਊਨ ਹੋਣ ਦੇ ਬਾਵਜੂਦ ਵੀ ਸਾਲ 2020-21 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਮੁਹਿੰਮ ਅਧੀਨ 2116 ਲਾਭਪਾਤਰੀਆਂ ਨੂੰ 22.94 ਕਰੋੜ ਦਾ ਕਰਜਾ (ਸਮੇਤ 1.65 ਕਰੋੜ ਰੁ: ਦੀ ਸਬਸਿਡੀ) ਵੰਡ ਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਗਿਆ।ਉਨਾਂ ਨੇ ਅੱਗੇ ਦੱਸਿਆ ਕਿ ਮੌਜੂਦਾ ਵਿੱਤੀ ਨੂੰ ਦੌਰਾਨ ਕਾਰਪੋਰੇਸ਼ਨ ਆਪਣੀ ਸਥਾਪਨਾ ਦੇ 50 ਸਾਲ ਪੂਰੇ ਹੋਣ ਤੇ ਗੋਲਡਨ ਜੁਬਲੀ ਵਰੇ੍ਹ ਦੇ ਤੌਰ ਤੇ ਮਨਾ ਰਹੀ ਹੈ ਅਤੇ ਇਸ ਇਤਿਹਾਸਕ ਸਾਲ ਦੌਰਾਨ ਕਾਰਪੋਰੇਸਨ ਦੀ ਮੁੱਖ ਸਿੱਧਾ ਕਰਜਾ ਸਕੀਮ ਅਧੀਨ ਕਰਜੇ ਵੰਡਣ ਦਾ ਟੀਚਾ 500.00 ਲੱਖ ਰੁ: ਤੋਂ ਵਧਾ ਕੇ 1000.00 ਲੱਖ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧ ਵਿਚ ਪੰਜਾਬ ਦੇ ਵੱਖ ਵੱਖ ਸਹਿਰਾਂ ਵਿਚ ਵਿਸੇ਼ਸ਼ ਜਾਗਰੂਕਤਾ ਕੈਂਪ ਆਯੋਜਿਤ ਕਰਕੇ ਕਰਜਦਾਰਾਂ ਨੁੰ ਕਰਜਿਆਂ ਦੇ ਮਨਜੂਰੀ ਪੱਤਰ ਵੰਡੇ ਜਾ ਰਹੇ ਹਨ ਇਨਾਂ ਪ੍ਰੋਗਰਾਮਾਂ ਦੀ ਲੜੀ ਵਿਚ ਮੁੱਲਾਂ ਪੁਰ ਦਾਖਾ, ਬੰਗਾ, ਅੰਮ੍ਰਿਤਸਰ ਅਤੇ ਰੋਪੜ ਵਿਖੇ ਪ੍ਰੋਗਰਾਮ ਵੀ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹੋਰ ਸ਼ਹਿਰਾਂ ਵਿਚ ਵੀ ਇਸੇ ਤਰਾਂ ਦੇ ਪ੍ਰੋਗਰਾਮ ਉਲੀਕੇ ਜਾਣਗੇ।

Spread the love