ਮੁੱਖ ਮੰਤਰੀ ਵੱਲੋਂ ਮੁੜ ਤੋਂ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਦਾ ਵਰਚੁਅਲ ਆਗਾਜ਼
ਹਰ ਵਿਅਕਤੀ ਵਾਤਾਵਰਣ ਪੱਖੀ ਯਤਨ ਕਰਕੇ ਆਪਣੀ ਜਿੰਮੇਵਾਰੀ ਨਿਭਾਵੇ: ਡਿਪਟੀ ਕਮਿਸ਼ਨਰ
ਬਰਨਾਲਾ, 5 ਜੂਨ 2021
ਸੂਬੇ ਦੇ ਲੋਕਾਂ ਨੂੰ ਮਿਸ਼ਨ ਤੰਦਰੁਸ਼ਤ ਪੰਜਾਬ ਨਾਲ ਜੋੜਨ ਅਤੇ ਪ੍ਰਦੂਸ਼ਣ ਰਹਿਤ ਆਲਮ ਸਿਰਜਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਵਰਚੂਅਲ ਤੌਰ ’ਤੇ ਸੰਬੋਧਨ ਕੀਤਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨਾਲ ਸੰਵਾਦ ਦੌਰਾਨ ਮੁੜ ਤੋਂ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਵੀ ਲਾਂਚ ਕੀਤਾ ਅਤੇ ਇਸ ਮਿਸ਼ਨ ਤਹਿਤ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ, ਚੰਗਾ ਭੋਜਨ, ਚੰਗੀਆਂ ਸੜਕਾਂ ਆਦਿ ਮੁਹਂੀਆ ਕਰਵਾਉਣ ਦੇ 10 ਸੂਤਰੀ ਪ੍ਰੋਗਰਾਮ ਦੀ ਜਾਣਕਾਰੀ ਸਾਂਝੀ ਕੀਤੀ। ਉਨਾਂ ਕਿਹਾ ਕਿ ਰਾਜ ਦੇ ਲੋਕਾਂ ਨੂੰ ਸਾਫ ਸੁਥਰਾ ਪਾਣੀ, ਸ਼ੁੱਧ ਵਾਤਾਵਰਣ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਲੋਕ ਸਿਹਤ ਪੱਖੋਂ ਨਿਰੋਗ ਜਿੰਦਗੀ ਬਤੀਤ ਕਰ ਸਕਣ।
ਇਸ ਜ਼ਿਲਾ ਸਦਰ ਮੁਕਾਮ ਤੋਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵਰਚੁਅਲ ਸਮਾਗਮ ਵਿਚ ਸ਼ਾਮਲ ਹੋਏ। ਉਨਾਂ ਕਿਹਾ ਕਿ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸ਼ੁੱਧ ਹਵਾ ਲਈ ਵੱਧ ਤੋਂ ਵੱਧ ਪੌਦੇ ਲਗਾ ਕੇ ਸਾਂਭ ਸੰਭਾਲ ਕਰਨ ਦੀ ਲੋੜ ਹੈ। ਇਸ ਮੌਕੇ ਏਡੀਸੀ (ਜ) ਸ੍ਰੀ ਆਦਿਤਯ ਡੇਚਲਵਾਲ ਤੇ ਡੀਡੀਪੀਓ ਸ. ਜਗਤਾਰ ਸਿੰੰਘ ਸਿੱਧੂ ਵੀ ਹਾਜ਼ਰ ਸਨ।