ਮੈਗਾ ਰੋਜ਼ਗਾਰ ਮੇਲਿਆਂ ਵਿਚ 52 ਕੰਪਨੀਆਂ ਹਿੱਸਾ ਲੈਣਗੀਆਂ

NEWS MAKHANI

ਇਨਾਂ ਰੋਜ਼ਗਾਰ ਮੇਲਿਆਂ ਵਿਚ ਅੱਠਵੀਂ ਜਮਾਤ ਪਾਸ ਤੋਂ ਲੈ ਕੇ ਪੋਸਟ ਗਰੇਜ਼ੂਏਸ਼ਨ ਤੱਕ ਦੀ ਯੋਗਤਾ ਵਾਲੇ ਸਾਰੇ ਪ੍ਰਾਰਥੀ ਹਿੱਸਾ ਲੈ ਸਕਦੇ ਹਨ
ਜ਼ਿਲ੍ਹੇ ਅੰਦਰ 9 ਤੋਂ 17 ਸਤੰਬਰ ਤੱਕ ਪੰਜ ਦਿਨ ਲੱਗਣਗੇ ‘ਮੈਗਾ ਰੋਜ਼ਗਾਰ ਮੇਲੇ’
ਗੁਰਦਾਸਪੁਰ, 7 ਸਤੰਬਰ 2021 ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਦੇਣ ਦੰ ਮੰਤਵ ਨਾਲ ਜ਼ਿਲੇ ਗੁਰਦਾਸਪੁਰ ਅੰਦਰ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਸ ਵਿਚ ਕਰੀਬ 52 ਕੰਪਨੀਆਂ ਹਿੱਸਾ ਲੈਣਗੀਆਂ ਅਤੇ ਇਨਾਂ ਰੋਜ਼ਗਾਰ ਮੇਲਿਆਂ ਵਿਚ ਅੱਠਵੀਂ ਜਮਾਤ ਪਾਸ ਤੋਂ ਲੈ ਕੇ ਪੋਸਟ ਗਰੈਜ਼ੂਏਸ਼ਨ ਤਕ ਦੀ ਯੋਗਤਾ ਵਾਲੇ ਸਾਰੇ ਪ੍ਰਾਰਥੀ ਹਿੱਸਾ ਲੈ ਸਕਦੇ ਹਨ। ਜਿਲੇ ਦੇ ਬੇਰਜ਼ਗਾਰ ਨੋਜਵਾਨ ਲੜਕੇ-ਲੜਕੀਆਂ ਨੂੰ ਇਨਾਂ ਰੋਜ਼ਗਾਰ ਮੇਲਿਆਂ ਦੇ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।
ਇਹ ਜਾਣਕਾਰੀ ਦਿੰਦਿਆਂ ਪਰਸ਼ੋਤਮ ਸਿੰਘ ਜਿਲਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਜ਼ਿਲੇ ਗੁਰਦਾਸਪੁਰ ਅੰਦਰ 9 ਸਤੰਬਰ ਤੋਂ 17 ਸਤੰਬਰ 2021 ਤਕ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆ ਤਹਿਤ ਪਹਿਲਾ ਅਤੇ ਦੂਜਾ ਰੋਜ਼ਗਾਰ ਮੇਲਾ 9 ਅਤੇ 10 ਸਤੰਬਰ ਨੂੰ ਗੋਲਡਨ ਕਾਲਜ ਆਫ ਇੰਜੀ.ਐਂਡ ਟੈਕਨਾਲੋਜੀ ਗੁਰਦਾਸਪੁਰ ਵਿਖੇ, ਤੀਜਾ ਰੋਜ਼ਗਾਰ ਮੇਲਾ 14 ਸਤੰਬਰ ਨੂੰ ਐਸ.ਐਸ.ਐਮ ਕਾਲਜ ਦੀਨਾਨਗਰ, ਚੋਥਾ ਅਤੇ ਪੰਜਾਵਾਂ ਰੋਜ਼ਗਾਰ ਮੇਲਾ 16 ਅਤੇ 17 ਸਤੰਬਰ ਨੂੰ ਸਰਕਾਰੀ ਕਾਲਜ ਬਟਾਲਾ ਵਿਖੇ ਲੱਗੇਗਾ।
ਉਨਾਂ ਅੱਗੇ ਦੱਸਿਆ ਕਿ ਜਿਲਾ ਰੋਜ਼ਗਾਰ ਦਫ਼ਤਰ ਵਲੋ ਬੇਰਜ਼ਗਾਰਾਂ ਨੂੰ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਬੇਰੁਜ਼ਗਾਰ ਨੋਜਵਾਨਾਂ ਨੂੰ ਰੁਜ਼ਾਗਰ ਦਿਵਾਉਣ ਲਈ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਵਧੇਰੇ ਜਾਣਕਾਰੀ ਲੈਣ ਲਈ ਪ੍ਰਾਰਥੀ ਜਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਲਾਕ ਬੀ, ਕਮਰਾ ਨੰਬਰ 217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਆ ਕੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।