ਮੈਰਿਜ ਪੈਲੇਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਅਸਲਾ ਲੈ ਕੇ ਆਉਣ ‘ਤੇ ਹੋਵੇਗੀ ਪਾਬੰਦੀ

GIRISH
01 ਮਾਰਚ 2022  ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ 2022 ਨੂੰ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

ਐਸ.ਏ.ਐਸ. ਨਗਰ, 10 ਅਗਸਤ 2021
ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਗਿਰੀਸ਼ ਦਿਆਲਨ, ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕਾਂ ਦੇ ਅਸਲਾ ਲੈ ਕੇ ਆਉਣ ‘ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਵੀ ਹੁਕਮ ਕੀਤੇ ਹਨ ਕਿ ਜੇਕਰ ਕੋਈ ਵਿਅਕਤੀ ਮੈਰਿਜ ਪੈਲੇਸ ਵਿੱਚ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲੇਸ ਦਾ ਮਾਲਕ ਮੁਕਾਮੀ ਪੁਲਿਸ ਨੂੰ ਤੁਰੰਤ ਸੂਚਿਤ ਕਰੇਗਾ।
ਇਹ ਹੁਕਮ ਮਿਤੀ 26 ਸਤੰਬਰ 2021 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।

Spread the love