ਮੌੜਾਂ ਸਕੂਲ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ

ਬਰਨਾਲਾ, 10 ਫਰਵਰੀ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਮੌੜਾਂ ਵਿਖੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ।
ਇਸ ਭਾਸ਼ਣ ਮੁਕਾਬਲੇ ’ਚ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ ਗਈ। ਮੁਕਾਬਲੇ ਤੋਂ ਪਹਿਲਾਂ ਸਕੂਲ ਮੁਖੀ ਸ੍ਰੀ ਰਾਕੇਸ਼ ਕੁਮਾਰ ਜੀ ਨੇ ਗੁਰੂ ਸਾਹਿਬ ਦੇ ਬਲੀਦਾਨ ਅਤੇ ਜੀਵਨ ਬਾਰੇ ਦੱਸਦੇ ਹੋਏ ਦੂਜਿਆਂ ਪ੍ਰਤੀ ਸੇਵਾ ਭਾਵਨਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨਾਂ ਦੱਸਿਆ ਕਿ ਇਸ ਮੁਕਾਬਲੇ ਤੋਂ ਪਹਿਲਾ ਸਿੱਖਿਆ ਵਿਭਾਗ ਦੁਆਰਾ ਕਰੋਨਾ ਲਾਕਡਾਊਨ ਦੌਰਾਨ ਵੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਆਨਲਾਈਨ 11 ਤਰਾਂ ਦੇ ਵਿਦਿਅਕ ਮੁਕਾਬਲੇ ਕਰਵਾਏ ਜਾ ਚੁੱਕੇ ਹਨ, ਜਿਨਾਂ ਵਿਚ ਵੱਡੀ ਗਿਣਤੀ ਵਿਦਿਆਰਥੀ ਭਾਗ ਲੈ ਚੁੱਕੇ ਹਨ।
ਇਸ ਭਾਸ਼ਣ ਮੁਕਾਬਲੇ ਵਿੱਚੋਂ ਪਹਿਲੇ ਸਥਾਨ ’ਤੇ ਸੁਮਨਪ੍ਰੀਤ ਕੌਰ, ਦੂਜੇ ਸਥਾਨ ’ਤੇ ਜਸਪ੍ਰੀਤ ਕੌਰ ਨੌਵੀਂ ਏ ਅਤੇ ਤੀਜੇ ਸਥਾਨ ’ਤੇ ਰਮਨਜੋਤ ਕੌਰ ਨੌਵੀਂ ਸੀ ਰਹੇ। ਸਟੇਜ ਸੰਚਾਲਨ ਪਰਵੀਨ ਕੁਮਾਰੀ ਵੱਲੋਂ ਕੀਤਾ ਗਿਆ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।

Spread the love