ਐਸ.ਏ.ਐਸ. ਨਗਰ, 12 ਅਗਸਤ 2021
ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਗਿਰੀਸ਼ ਦਿਆਲਨ, ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਅੰਦਰ ਕਰਮਚਾਰੀ ਯੂਨੀਅਨਾਂ/ਬੇਰੋਜ਼ਗਾਰਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਦੀਆਂ ਟੈਂਕੀਆਂ, ਟੈਲੀਫੋਨ ਟਾਵਰਾਂ ਅਤੇ ਹੋਰ ਸਰਕਾਰੀ ਇਮਾਰਤਾਂ ਉਤੇ ਚੜ੍ਹਨ ਅਤੇ ਸੜਕਾਂ ਉਤੇ ਧਰਨੇ/ ਰੈਲੀਆਂ ਆਦਿ ਕਰਨ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਮਿਤੀ 26 ਸਤੰਬਰ 2021 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਵਿੱਚ ਲਾਗੂ ਰਹਿਣਗੇ।