ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਜ਼ਰੂਰੀ ਤਕਨੀਕੀ ਨੁਕਤੇ ਅਪਨਾਉਣ ਦੀ ਜ਼ਰੂਰਤ : ਡਾ ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੱਕੀ ਦੀ ਫਸਲ ਦੀ ਬਿਜਾਈ ਦਾ ਲਿਆ ਜਾਇਜ਼ਾ।
ਪਠਾਨਕੋਟ: 8 ਜੂਨ 2021 ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਸਾਉਣੀ ਸੀਜ਼ਨ ਦੌਰਾਨ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਮੱਕੀ ਕਾਸ਼ਤ ਕਾਰਾਂ ਲਈ ਆਨ ਲਾਈਨ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਵੈਬੀਨਾਰ ਦੌਰਾਨ ਬਲਾਕ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਵੱਲੋਂ ਮੱਕੀ ਦੀ ਸਫਲ ਕਾਸਤ ਕਰਨ ਲਈ ਜ਼ਰੂਰੀ ਤਕਨੀਕੀ ਨੁਕਤੇ ਮੱਕੀ ਕਾਸ਼ਤਕਾਰਾਂ ਨਾਲ ਸਾਂਝੇ ਕੀਤੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ,ਸ਼੍ਰੀ ਗੁਰਦਿੱਤ ਸਿੰਘ,ਸ਼੍ਰੀ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ,ਸ਼੍ਰੀ ਅੰਸ਼ੁਮਨ ਸ਼ਰਮਾ,ਸੁਦੇਸ਼ ਕੁਮਾਰ,ਨਿਰਪਜੀਤ ,ਸ਼੍ਰੀ ਮਤੀ ਸਾਕਸ਼ੀ ,ਬਲਵਾਨ ਸਿੰਘ,ਸ਼ਾਮ ਲਾਲ,ਹਰਜਿੰਦਰ ਸਿੰਘ,ਸ਼ਾਮ ਸਿੰਘ,ਰਵਿੰਦਰ ਸਿੰਘ ਮਿਨਹਾਸ,ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਵੈਬੀਨਾਰ ਦੌਰਾਨ ਕਿਸਾਨਾਂ ਨੂੰ ਮੱਕੀ ਦੀ ਕਾਸ਼ਤਕਾਰਾਂ ਨਾਲ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਮੱਕੀ ਦੀ ਬਿਜਾਈ ਦਾ ਕੰਮ 30 ਜੂਨ ਤੱਕ ਮੁਕੰਮਲ ਕਰ ਲੈਣਾ ਚਾਹੀਦਾ। ਉਨਾ ਕਿਹਾ ਕਿ ਵਧੇਰੇ ਪੈਦਾਵਾਰ ਲੈਣ ਲਈ ਮੱਕੀ ਦੀ ਬਿਜਾਈ ਰਵਾਇਤੀ ਛੱਟੇ ਵਾਲੇ ਤਰੀਕੇ ਦੀ ਕੇਰੇ ਜਾਂ ਡਰਿੱਲ ਨਾਲ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਦਰਮਿਆਨੀਆਂ ਤੋਂ ਭਾਰੀ ਜ਼ਮੀਨਾਂ ਵਿੱਚ ਕਾਸ਼ਤ ਕੀਤੀ ਮੱਕੀ ਦੀ ਫਸਲ ਵਿੱਚੋਂ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ 2 ਦਿਨਾਂ ਦੇ ਅੰਦਰ-ਅੰਦਰ 800 ਗ੍ਰਾਮ ਐਟਰਾਜ਼ੀਨ 50 ਡਬਲਿਯ.ਪੀ. ਅਤੇ ਹਲਕੀਆਂ ਜ਼ਮੀਨਾਂ ਵਿੱਚ 500 ਗ੍ਰਾਮ ਐਟਰਾਜ਼ੀਨ 50 ਡਬਲਿਯੂ.ਪੀ. ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵੱਚ ਘੋਲ ਕੇ ਬਿਜਾਈ ਤੋਂ 10 ਦਿਨਾਂ ਦੇ ਅੰਦਰ ਅੰਦਰ ਛਿੜਕਾਅ ਕਰ ਦੇਣਾ ਚਾਹੀਦੀ ਹੈ।
ਉਨਾਂ ਕਿਹਾ ਕਿ ਮੱਕੀ ਦੀ ਫਸਲ ਉੱਪਰ ਫਾਲ ਆਰਮੀਵਰਮ ਦੀ ਸੁੰਡੀ ਦਾ ਹਮਲਾ ਪਿਛਲੇ ਸਾਲ ਦੇਖਿਆ ਗਿਆ ਸੀ,ਜਿਸ ਦੀ ਸਹੀ ਸਮੇਂ ਤੇ ਪਹਿਚਾਣ ਕਰਕੇ ਰੋਕਥਾਮ ਕਰਨ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਇਸ ਕੀੜੇ ਦੇ ਹਮਲੇ ਤੋਂ ਮੱਕੀ ਦੀ ਫਸਲ ਨੂੰ ਬਚਾਉਣ ਲਈ ਮੱਕੀ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ ਅਤੇ ਜੇਕਰ ਇਸ ਕੀੜੇ ਦਾ ਹਮਲਾ ਮੱਕੀ ਦੀ ਫਸਲ ਉੱਪਰ ਦਿਖਾਈ ਦਵੇ ਤਾਂ ਇਸ ਦੇ ਅਗਾਂਹ ਫੈਲਾਅ ਨੂੰ ਰੋਕਣ ਲਈ ਤੁਰੰਤ 0.4 ਮਿਲੀਟਿਲਰ ਕਲੋਰੈਂਟਰਾਨਿਲੀਪਰੋਲ 18.5 ਈ.ਸੀ. ਜਾਂ 0.5 ਮਿਲੀਲਿਟਰ ਸਪਾੲਨਿਟੋਰਮ 11.7 ਐਸ ਸੀ ਜਾਂ 0.4 ਮਿਲ਼ੀਲਿਟਰ ਐਮਾਮੈਕਟਿਨ ਬੈਂਜੋਏਟ ਪਤੀ ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰੋ ।
ਡਾ.ਮਨਦੀਪ ਕੌਰ ਨੇ ਕਿਹਾ ਕਿ ਮੱਕੀ ਦੀਆਂ ਸਾਰੀਆਂ ਕਿਸਮਾਂ ਨੂੰ ਸੇਂਜੂ ਹਾਲਤਾਂ ਵਿੱਚ ਜੇਕਰ ਮਿੱਟੀ ਪਰਖ ਰਿਪੋਰਟ ਵਿੱਚ ਫਾਸਫੋਰਸ ਤੱਤ ਦੀ ਘਾਟ ਆਈ ਹੈ ਤਾਂ 55 ਕਿਲੋ ਡਾਇਆ ,30 ਕਿਲੋ ਯੂਰੀਆ ਪ੍ਰਤੀ ਏਕੜ ਪਾ ਦੇਣੀ ਚਾਹੀਦੀ ਹੈ ਅਤੇ ਜੇਕਰ ਕਣਕ ਦੀ ਫਸਲ ਨੂੰ ਸਿਫਾਰਸ਼ਾਂ ਅਨੁਸਾਰ ਡਾਇਆ ਪਾਈ ਗਈ ਹੈ ਤਾਂ ਮਕੀ ਦੀ ਫਸਲ ਨੂੰ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀਂ। ਉਨਾਂ ਕਿਹਾ ਕਿ ਮੱਕੀ ਦੀ ਫਸਲ ਦੇ ਗੋਡੇ ਗੋਡੇ ਹੋਣ ਤੇ 30 ਕਿਲੋ ਯੂਰੀਆ ਅਤੇ ਬੂਰ ਪੈਣ ਤੇ 30 ਕਿਲੋ ਯੂਰੀਆ ਪਰਤੀ ਏਕੜ ਪਾ ਦੇਣੀ ਚਾਹੀਦੀ ਹੈ।
ਸ਼੍ਰੀ ਗੁਰਦਿੱਤ ਸਿੰਘ ਅਤੇ ਸ਼੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਬਾਰਾਨੀ ਹਾਲਤਾਂ ਵਿੱਚ ਘੱਟ ਪਾਣੀ ਦੀ ਸੰਭਾਲ ਵਾਲੀਆਂ ਜ਼ਮੀਨਾਂ ਵਿੱਚ 35 ਕਿਲੋ ਯੂਰੀਆ ਅਤੇ 18 ਕਿਲੋ ਡਾਇਆ ਪ੍ਰਤੀ ਏਕੜ ਅਤੇ ਵਧੇਰੇ ਪਾਣੀ ਦੀ ਸੰਭਾਲ ਦੀ ਸਮਰੱਥਾਂ ਵਾਲੀਆਂ ਜ਼ਮੀਨਾਂ ਵਿੱਚ 70 ਕਿਲੋ ਯੂਰੀਆ ਅਤੇ 35 ਕਿਲੋ ਡਾਇਆ ਪਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਅੱਧੀ ਨਾਈਟਰੋਜਨ,ਸਾਰੂੀ ਫਾਸਫੋਰਸ ਬਿਜਾਈ ਸਮੇਂ ਅਤੇ ਬਾਕੀ ਅੱਧੀ ਨਾਈਟਰੋਜਨ ਬਿਜਾਈ ਤੋਂ ਇੱਕ ਮਹੀਨਾ ਬਾਅਦ ਪਾ ਦੇਣੀ ਚਾਹੀਦੀ ਹੈ।ਕਿਸਾਨ ਸ਼ਾਮ ਲਾਲ ਨੇ ਮੰਗ ਕੀਤੀ ਕਿ ਮੱਕੀ ਦੇ ਬੀਜ ਉੱਪਰ ਸਬਸਿਡੀ ਮੁਹੱਈਆ ਕਰਵਾਈ ਜਾਵੇ।
ਉਨਾਂ ਕਿਹਾ ਕਿ ਮੱਕੀ ਦਾ ਭਾਅ ਪੁਰਾ ਨਾਂ ਮਿਲਣ ਕਰਨ ਕਿਸਾਨ ਮੱਕੀ ਦੀ ਕਾਸਤ ਵੱਲ ਘੱਟ ਉਤਸ਼ਾਹਿਤ ਹੁੰਦੇ ਹਨ ,ਉਨਾਂ ਮੰਗ ਕੀਤੀ ਕਿ ਮੱਕੀ ਦੀ ਵਿਕਰੀ ਕੇਂਦਰ ਸਰਕਾਰ ਵੱਲੋਂ ਨਿਸ਼ਚਤ ਭੱਟੋ ਘੱਟ ਸਮਰਥ ਮੁੱਲ ਤੇ ਹੋਣੀ ਚਾਹੀਦੀ ਹੈ ਤਾਂ ਜੋ ਕਿਸਾਨ ਮੱਕੀ ੀ ਕਾਸ਼ਤ ਵੱਲ ਉਤਸ਼ਾਹਿਤ ਹੋ ਸਕਣ।

Spread the love