ਗੁਰਦਾਸਪੁਰ, 14 ਸਤੰਬਰ ( ) ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਯੋਗ ਅਗਵਾਈ ਵਿੱਚ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਵਲੋਂ ਸ਼ੋਸਲ ਮੀਡੀਆ ਉੱਪਰ ਕੋਰੋਨਾ ਬਾਰੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਲੋਕਾਂ ਨੂੰ ਇਸ ਤਰਾਂ ਦੀਆਂ ਪੋਸਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਜਾਵੇਗੀ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਸ੍ਰੀ ਰਵੀ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਦੇ ਦੌਰਾਨ ਆਨਲਾਈਨ ਪ੍ਰਚਾਰ, ਲੋਕਾਂ ਨੂੰ ਕੋਰੋਨਾ ਟੈਸਟਿੰਗ ਲਈ ਅੱਗੇ ਆਉਣ ਦੀ ਅਪੀਲ, ਕੋਵਿਡ-19 ਉਪਰ ਆਨਲਾਈਨ ਕੁਇਜ਼ ਮੁਕਾਬਲਾ, ਆਨਲਾਈਨ ਪੋਸਟਰ ਮੇਕਿੰਗ ਮੁਕਾਬਲਾ, ਆਨਲਾਈਨ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਜਾਵੇਗਾ ਅਤੇ ਕੋਵਿਡ-19 ਸਬੰਧੀ ਪ੍ਰਿਟਿੰਗ ਸਮੱਗਰੀ ਦੀ ਵੰਡ ਕੀਤੀ ਜਾਵੇਗੀ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਲੋਕਾਂ ਨੂੰ ਕੋਰੋਨਾ ਟੈਸਟਿੰਗ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਇਸ ਕੰਮ ਲਈ ਕੁੱਝ ਨਾਮਵਰ ਕਲਾਕਾਰਾਂ ਤੋਂ ਵੀ ਸਹਿਯੋਗ ਲਿਆ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਲੱਛਣ ਦਿਖਾਈ ਦੇਣ ‘ਤੇ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ ਅਤੇ ਅਫਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨਾਂ ਅੱਗੇ ਦੱਸਿਆ ਕਿ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਵਿਅਕਤੀਆਂ ਨੂੰ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ ਤਾਂ ਜੋ ਜਿਨਾਂ ਜਲਦੀ ਕੋਰੋਨਾ ਪੀੜਤ ਦੀ ਪਹਿਚਾਣ ਹੋਵੇਗੀ, ਉਨੀ ਜਲਦੀ ਉਸਨੂੰ ਏਕਾਂਤਵਾਸ ਕਰਕੇ , ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਿਚ ਮਦਦ ਮਿਲੇਗੀ।