ਯੂ.ਟੀ.ਆਰ.ਸੀ ਅਤੇ ਨੈਸ਼ਨਲ ਲੋਕ ਅਦਾਲਤ ਜੋ ਕਿ 11 ਸਤੰਬਰ 2021 ਨੂੰ ਲਗਾਈ ਜਾਣੀ ਹੈ ਉਸ ਬਾਰੇ ਚਰਚਾ ਕੀਤੀ

ਫਾਜ਼ਿਲਕਾ 17 ਅਗਸਤ 2021
ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਯੂ.ਟੀ.ਆਰ.ਸੀ ਕਮੇਟੀ ਦੀ ਮੀਟਿਗ ਸ਼੍ਰੀ ਤਰਸੇਮ ਮੰਗਲਾ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਮਾਣਯੋਗ, ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੀ ਅਗੁਵਾਈ ਹੇਠ ਮਿਤੀ 17 ਅਗਸਤ 2021 ਨੂੰ ਹੋਈ। ਇਸ ਮੀਟਿੰਗ ਵਿੱਚ ਹਵਾਲਾਤੀਆਂ ਜਿਹਨਾਂ ਨੂੰ ਜਮਾਨਤ ਮਿਲ ਚੁੱਕੀ ਹੈ ਪਰ ਰਿਹਾ ਨਹੀਂ ਹੋਏ, ਅਨੁਕੂਲ ਅਪਰਾਧ ਅਤੇ ਹਵਾਲਾਤੀਆਂ ਜਿਹਨਾਂ ਨੂੰ ਲਾਭ ਮਿਲ ਸਕਦੇ ਹਨ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਹ ਮੀਟਿੰਗ ਖਾਸ ਕਰਕੇ ਯੂ.ਟੀ.ਆਰ.ਸੀ ਅਤੇ ਨੈਸ਼ਨਲ ਲੋਕ ਅਦਾਲਤ ਜੋ ਕਿ 11 ਸਤੰਬਰ 2021 ਨੂੰ ਲਗਾਈ ਜਾਣੀ ਹੈ ਉਸ ਬਾਰੇ ਚਰਚਾ ਕੀਤਾ ਗਈ।
ਇਸ ਮੀਟਿੰਗ ਵਿੱਚ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ, ਫਾਜਿਲਕਾ, ਸ਼੍ਰੀ ਦੀਪਕ ਹਿਲੋਰੀ, ਸੀਨੀਅਰ ਕਪਤਾਨ, ਫਾਜਿਲਕਾ, ਸ਼੍ਰੀ ਅਜੇ ਰਾਚ, ਐਸ.ਪੀ, ਫਾਜਿਲਕਾ, ਸ਼੍ਰੀ ਅਮਨਦੀਪ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ, ਸ਼੍ਰੀ ਰਵੀ ਗੁਲਾਟੀ, ਸੀ.ਜੀ.ਐਮ, ਫਾਜਿਲਕਾ ਜੀਆਂ ਨੇ ਹਿੱਸਾ ਲਿਆ।
ਸ਼੍ਰੀ ਤਰਸੇਮ ਮੰਗਲਾ, ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨਜ ਜੱਜ-ਕਮ-ਚੇਅਰਮੈਂਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਜੀਆਂ ਨ ਜਾਣਕਾਰੀ ਦੇਂਦਿਆਂ ਹੋਏ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਕਰ ਕੇ ਦਿਸ਼ਾ ਨਿਰਦੇਸ਼ ਦਿੱਤੇ ਗਏ ਜਿਸ ਦੀ ਪਾਲਨਾ ਕਰਦੇ ਹੋਏ ਹਵਾਲਾਤੀਆਂ ਦੀ ਸਮੀਖਿਆ ਦੀ ਮੀਟਿੰਗ ਹਰ ਹਫਤੇ ਹੋ ਰਹੀ ਹਨ। ਜਿਸ ਵਿੱਚ ਫਾਜਿਲਕਾ, ਫਿਰੋਜਪੁਰ, ਫਰੀਦਕੋਟ, ਬਠਿੰਡਾ ਅਤੇ ਸ਼੍ਰੀ ਮੁਕੱਤਸਰ ਸਾਹਿਬ ਵਿੱਚ ਬੰਦ ਹਵਾਲਾਤੀ ਦੁਆਰਾ ਅੰਤਰਿਮ ਜਮਾਨਤ ਦੀ ਮੰਗ ਕੀਤੀ ਗਈ ਅਰਜੀਆਂ ਤੇ ਕਾਰਵਾਈ ਕੀਤਾ ਜਾਂਦੀ ਹੈ।
ਇਸ ਮੀਟਿੰਗ ਵਿੱਚ ਸ਼੍ਰੀ ਤਰਸੇਮ ਮੰਗਲਾ, ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨਜ ਜੱਜ-ਕਮ-ਚੇਅਰਮੈਂਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ, ਡਿਪਟੀ ਕਮਿਸ਼ਨਰ, ਫਾਜਿਲਕਾ ਅਤੇ ਸੀਨੀਅਰ ਕਪਤਾਨ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਕਰਦੇ ਹੋਏ ਇਹ ਵੀ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ਼ ਅਥਾਰਟੀ, ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿੱਸਾਂ ਨਿਰਦੇਸ਼ਾ ਅਨੁਸਾਰ 11 ਸਤੰਬਰ 2021 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਉਹਨਾਂ ਨੇ ਦੱਸਿਆ ਕਿ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਧੇ ਉਹਨਾਂ ਲੋਕਾਂ ਦਾ ਸਮਾਂ ਅਤੇ ਪੈਸੇ ਦੀ ਵਾ ਬੱਚਤ ਹੰਦੀ ਹੈ। ਲੋਕ ਅਦਾਲਤਾ ਦੁਆਰਾ ਦੋਨੇ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੇ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮਲੋਕਾਂ ਨੂੰ ਅਪੀਲ ਕੀਤੀ ਕਿ 11 ਸਤੰਬਰ 2021 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਉ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕਰੋ ਜਾਂ ਡਾਇਲ ਕਰੋ 1968 ਜਾਂ 01638-261500

Spread the love