ਰਾਜਪਾਲ ਵੱਲੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ‘ਵਿਲੇਜ ਡਿਫੈਂਸ ਕਮੇਟੀਆਂ’ ਲਈ ਇਨਾਮੀ ਰਾਸ਼ੀ ਜਾਰੀ

ਅੰਮ੍ਰਿਤਸਰ, 25 ਜਨਵਰੀ 2024

ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀ, ਵਿਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ਉਤੇ ਪਹਿਲੇ ਤਿੰਨ ਇਨਾਮਾਂ ਦੀ ਚੋਣ ਕਰ ਲਈ ਗਈ ਹੈ ਅਤੇ ਇਨਾਂ ਲਈ ਇਨਾਮੀ ਰਾਸ਼ੀ ਜਾਰੀ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਰਾਜਪਾਲ ਪੰਜਾਬ ਨੇ ਆਪਣੇ ਕੀਤੇ ਗਏ ਐਲਾਨ ਮੁਤਾਬਿਕ ਇੰਨਾ ਕਮੇਟੀਆਂ ਲਈ ਇਨਾਮਾਂ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ, ਜਿੰਨਾ ਵਿਚ ਪਹਿਲੇ ਸਥਾਨ ਉਤੇ ਆਈ ਪਿੰਡ ਘੋਨੇਵਾਲ ਦੀ ਕਮੇਟੀ ਨੂੰ 3 ਤਿੰਨ ਲੱਖ ਰੁਪਏ, ਦੂਸਰੇ ਸਥਾਨ ਉਤੇ ਆਈ ਪਿੰਡ ਰਣੀਆਂ ਦੀ ਕਮੇਟੀ ਨੂੰ 2 ਲੱਖ ਅਤੇ ਤੀਸਰੇ ਸਥਾਨ ਉਤੇ ਆਈ ਦੌਣੇਕੇ ਖੁਰਦ ਹਰਦੋ ਰਤਨ ਦੀ ਕਮੇਟੀ ਨੂੰ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਕਮੇਟੀਆਂ ਇਸ ਪੈਸੇ ਨੂੰ ਆਪਣੀ ਲੋੜ ਅਨੁਸਾਰ ਖਰਚ ਕਰ ਸਕਣਗੀਆਂ। ਉਨਾਂ ਕਿਹਾ ਕਿ ਇੰਨਾ ਇਨਾਮਾਂ ਨਾਲ ਸਰਹੱਦੀ ਪੱਟੀ ਵਿਚ ਕੰਮ ਕਰ ਰਹੀਆਂ ਇੰਨਾ ਕਮੇਟੀਆਂ ਨੂੰ ਉਤਸ਼ਾਹ ਮਿਲੇਗਾ ਅਤੇ ਉਹ ਹੋਰ ਵਧੀਆ ਕੰਮ ਕਰਨ ਲਈ ਅੱਗੇ ਆਉਣਗੇ।

ਦੱਸਣਯੋਗ ਹੈ ਕਿ ਸ੍ਰੀ ਪਰੋਹਿਤ ਨੇ ਸਰਹੱਦੀ ਇਲਾਕੇ ਦੇ ਪਿੰਡਾਂ ਦੇ ਮੋਹਤਬਰਾਂ ਨਾਲ ਗੱਲਬਾਤ ਕਰਦੇ ਸੱਦਾ ਦਿੱਤਾ ਸੀ ਕਿ ਸਰਹੱਦੀ ਪਿੰਡਾਂ ਵਿੱਚ ਵਿਲੈਜ ਡਿਫੈਂਸ ਕਮੇਟੀਆਂ ਸਥਾਪਤ ਕਰਨੀਆਂ ਚਾਹੀਦੀਆਂ ਹਨ, ਜੋ ਕਿ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ਉਤੇ ਨਿਗ੍ਹਾ ਰੱਖਣ ਤੇ ਡਰੋਨ ਆਦਿ ਦੀ ਆਮਦ ਉਤੇ ਇਸ ਦੀ ਸੂਹ ਤਰੁੰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਨਸ਼ੇ ਦੀ ਤਸਕਰੀ ਨੂੰ ਨੱਥ ਪਾਈ ਜਾ ਸਕੇ। 

Spread the love