ਪਠਾਨਕੋਟ: 17 ਮਈ 2021:– ( ) ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ 79 ਸੈਂਟਰ ਹੈਡ ਟੀਚਰਾਂ ਨੂੰ ਪ੍ਰਮੋਸਨ ਦੇ ਕੇ ਬੀਪੀਈਓ ਨਿਯੁਕਤ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਜਿਲ੍ਹਾ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਕਨੌਰ ਦੀ ਸੈਂਟਰ ਹੈਡ ਟੀਚਰ ਰਿਸਮਾਂ ਦੇਵੀ ਨੂੰ ਪ੍ਰਮੋਸਨ ਦੇ ਕੇ ਬਲਾਕ ਨਰੋਟ ਜੈਮਲ ਸਿੰਘ ਦਾ ਬੀਪੀਈਓ ਨਿਯੁਕਤ ਕੀਤਾ ਗਿਆ ਸੀ।
ਉਨ੍ਹਾਂ ਦੀ ਨਿਯੁਕਤੀ ਤੇ ਵੱਖ-ਵੱਖ ਅਧਿਆਪਕ ਜੱਥੇਬੰਦੀਆਂ ਅਤੇ ਅਧਿਆਪਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਬੀਪੀਈਓ ਰਿਸਮਾਂ ਦੇਵੀ ਵੱਲੋਂ ਅੱਜ ਬੀਪੀਈਓ ਦਫਤਰ ਤਾਰਾਗੜ੍ਹ ਪਹੁੰਚ ਕੇ ਆਪਣਾ ਚਾਰਜ ਸੰਭਾਲ ਲਿਆ ਗਿਆ ਹੈ। ਇਸ ਮੌਕੇ ਤੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲਾਂ ਵਿੱਚ ਸਿੱਖਿਆ ਦਾ ਲੈਵਲ ਹੋਰ ਉੱਚਾ ਚੁੱਕਣ ਲਈ ਪੂਰਾ ਜੋਰ ਲਗਾਉਣਗੇ।
ਉਨ੍ਹਾਂ ਇਸ ਮੌਕੇ ਤੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰੀ ਸਕੂਲ ਹੁਣ ਅਤਿਆਧੁਨਿਕ ਤਕਨੀਕਾਂ ਨਾਲ ਲੈਸ ਹੋ ਚੁੱਕੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਸਟਾਫ ਕੰਮ ਕਰ ਰਿਹਾ ਹੈ, ਇਸ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀ ਮਿਆਰੀ ਸਿੱਖਿਆ ਅਤੇ ਸੁਵਿਧਾਵਾਂ ਦਾ ਫਾਇਦਾ ਲੈਣਾ ਚਾਹੀਦਾ ਹੈ। ਇਸ ਮੌਕੇ ਤੇ ਬੀਪੀਈਓ ਧਾਰ-2 ਰਾਕੇਸ ਕੁਮਾਰ ਠਾਕੁਰ, ਜੁਨਿਅਰ ਸਹਾਇਕ ਨਰੇਸ ਕੁਮਾਰ, ਐਮਆਈਐਸ ਕੋਆਰਡੀਨੇਟਰ ਪੰਕਜ ਸਰਮਾ, ਅਜੇ ਮਹਾਜਨ ਹੈਡ ਟੀਚਰ, ਰਜਨੀ ਬਾਲਾ ਡਾਟਾ ਐਂਟਰੀ, ਗੁਰਸਰਨਜੀਤ ਕੌਰ ਪੀਟੀਆਈ, ਨੀਰੂ ਬਾਲਾ ਡਾਟਾ ਐਂਟਰੀ, ਸੁਭਾਸ ਚੰਦਰ, ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਆਦਿ ਹਾਜਰ ਸਨ।