ਅੰਮ੍ਰਿਤਸਰ 12 ਅਗਸਤ 2021
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਦੇ ਮਿਸ਼ਨ ਅਧੀਨ ਵੱਧ ਤੋਂ ਵੱਧ ਨੌਜ਼ਵਾਨਾਂ ਨੂੰ ਨੌਕਰੀਆਂ ਦੇਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਮੇਂ-ਸਮੇਂ ਸਿਰ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਅਧੀਨ 13 ਅਗਸਤ ਨੂੰ ਰੋਜ਼ਗਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੂਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਰੈਕਸਾ ਸਕਿਊਰਟੀ ਵੱਲੋਂ ਸਕਿਊਰਟੀ ਗਾਰਡ ਦੀ ਭਰਤੀ ਲਈ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਜਾਵੇਗੀ। ਇਸ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰ ਘੱਟੋ-ਘੱਟ ਦਸਵੀ ਜਾਂ ਬਾਰ੍ਹਵੀਂ ਪਾਸ ਹੋਵੇ, ਸਰੀਰਕ ਮਾਪਦੰਡ : ਕੱਦ 167 ਸੈਂਟੀਮੀਟਰ ਭਾਰ ਘੱਟੋ-ਘੱਟ 50 ਕਿਲੋਂ ਅਤੇ ਉਮਰ 18 ਤੋਂ 35 ਸਾਲ ਦੇ ਵਿੱਚ ਹੋਣੀ ਲਾਜ਼ਮੀ ਹੈ। ਨੌਕਰੀ ਦੇ ਚਾਹਵਾਨ ਪ੍ਰਾਰਥੀ ਕੈਂਪ ਵਿੱਚ ਭਾਗ ਲੈਣ ਲਈ 13 ਅਗਸਤ ਨੂੰ ਸਵੇਰੇ 10.00 ਤੋਂ 02.00 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਜਿਲ੍ਹਾ ਅਦਾਲਤਾਂ ਅੰਮ੍ਰਿਤਸਰ ਵਿਖੇ ਆਪਣੇ ਦਸਤਾਵੇਜ਼ (ਦਸਵੀਂ ਦੀ ਮਾਰਕਸੀਟ, ਆਧਾਰ ਕਾਰਡ ਅਤੇ ਇੱਕ ਪਾਸਪੋਰਟ ਸਾਈਜ਼ ਫੋਟੋ ਲੈ ਕੇ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਕੈਂਪ ਬਾਰੇ ਵਧੇਰੇ ਜਾਣਕਾਰੀ ਲਈ ਬਿਊਰੋ ਦੇ ਹੈਲਪਲਾਈਨ ਨੰ: 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।