ਰੂਪਨਗਰ 19 ਅਗਸਤ 2021
ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਦੇ ਤਹਿਤ ਹੀ ਪੰਜਾਬ ਰਾਜ ਵਿੱਚ ਕੋਵਿਡ-19 ਦੀ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਵਾਸਤੇ ਸਰਕਾਰ ਵੱਲੋਂ ਰਾਜ ਭਰ ਵਿੱਚ 23 ਮਾਰਚ 2020 ਤੋਂ ਕਰਫਿਊ ਲਗਾ ਕੇ ਲੋਕਡਾਊਨ ਘੋਸ਼ਿਤ ਕਰ ਦਿੱਤਾ ਗਿਆ ਸੀ। ਜਿਸ ਕਾਰਨ ਰਾਜ ਭਰ ਦੇ ਰੋਜ਼ਗਾਰ ਦਫ਼ਤਰਾਂ ਵਿੱਚ ਪਬਲਿਕ ਡੀਲਿੰਗ ਬੰਦ ਕਰ ਦਿੱਤੀ ਗਈ ਸੀ। ਕਰਫਿਊ ਕਾਰਨ ਬੇਰੋਜ਼ਗਾਰ ਉਮੀਦਵਾਰ ਰੋਜ਼ਗਾਰ ਦਫ਼ਤਰ ਵਿਖੇ ਆ ਕੇ ਆਪਣਾ ਰੋਜ਼ਗਾਰ ਦਫ਼ਤਰ ਵੱਲੋਂ ਜਾਰੀ ਕੀਤਾ ਗਿਆ ਕਾਰਡ ਰੀਨਿਊ ਨਹੀਂ ਕਰਵਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਸਕੱਤਰ ਰੋਜ਼ਗਾਰ ਵੱਲੋਂ ਮਿਲੀ ਪ੍ਰਵਾਨਗੀ ਅਨੁਸਾਰ ਜਿਨ੍ਹਾਂ ਬੇਰੋਜ਼ਗਾਰ ਵਿਅਕਤੀਆਂ ਦੇ ਰੋਜਗਾਰ ਦਫ਼ਤਰ ਵੱਲੋਂ ਦਿੱਤੇ ਗਏ ਕਾਰਡ ਰੀਨਿਊ ਕਰਵਾਉਣ ਵੱਲੋਂ ਰਹਿ ਗਏ ਸਨ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜਿਹੜੇ ਬੇਰੋਜ਼ਗਾਰ ਪ੍ਰਾਰਥੀ ਲੋਕਡਾਊਨ ਦੌਰਾਨ ਆਪਣਾ ਕਾਰਡ ਰੀਨਿਊ ਨਹੀਂ ਕਰਵਾ ਸਕੇ ਉਨ੍ਹਾਂ ਨੂੰ ਰੀਨਿਊ ਕਰਵਾਉਣ ਲਈ ਸਰਕਾਰ ਵੱਲੋਂ ਰੋਜ਼ਗਾਰ ਵਿਭਾਗ ਵੱਲੋਂ ਜਾਰੀ ਕਾਰਡਾਂ ਨੂੰ ਚਾਲੂ ਰੱਖਣ ਲਈ ਸਹੂਲਤ ਦਿੱਤੀ ਜਾ ਰਹੀ ਹੈ। ਇਸ ਸਬੰਧੀ ਰੋਜ਼ਗਾਰ ਅਫ਼ਸਰ ਵੱਲੋਂ ਜਿਲ੍ਹੇ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਜਲਦੀ ਤੋਂ ਜਲਦੀ ਰੋਜ਼ਗਾਰ ਦਫ਼ਤਰ ਵਿਖੇ ਪਹੁੰਚ ਕੇ ਆਪਣਾ ਕਾਰਡ ਰੀਨਿਊ ਕਰਵਾਉਣ, ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀ ਸਰਕਾਰ ਦੁਆਰਾ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾਉਣ। ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰਾਰਥੀ ਦਫ਼ਤਰ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਕਰ ਸਕਦੇ ਹਨ।