ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਨੇ ਏ ਐਂਡ ਐਮ ਇੰਸਟੀਚਿਊਟ ਵਿੱਚ ਲਗਾਏ ਰੋਜਗਾਰ ਮੇਲੇ ਵਿੱਚ ਪਹੁੰਚ ਕੇ ਕੀਤੀ ਸ਼ੁਰੂਆਤ
ਪਠਾਨਕੋਟ, 9 ਸਤੰਬਰ 2021 ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹੇ ਵਿਚ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਦਾ ਅੱਜ ਆਗਾਜ਼ ਹੋ ਗਿਆ ਹੈ। ਅੱਜ ਜਿਲ੍ਹਾ ਪਠਾਨਕੋਟ ਵਿੱਚ ਸ. ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਜਗਨੂਰ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਰੋਜਗਾਰ ਮੇਲੇ ਦਾ ਸੁਭਅਰੰਭ ਕੀਤਾ। ਇਸ ਦੌਰਾਨ ਉਨ੍ਹਾਂ ਮੇਲੇ ਵਿਚ ਭਾਗ ਲੈ ਰਹੇ ਵੱਖ-ਵੱਖ ਅਦਾਰਿਆਂ ਅਤੇ ਕੰਪਨੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਪ੍ਰਾਰਥੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਰੋਜ਼ਗਾਰ ਲਈ ਚੁਣੇ ਗਏ ਉਮੀਦਵਾਰਾਂ ਨੂੰ ਚੋਣ ਪੱਤਰਾਂ ਦੀ ਵੰਡ ਕੀਤੀ।
ਰੋਜਗਾਰ ਮੇਲੇ ਦੋਰਾਨ 486 ਪ੍ਰਾਰਥੀਆਂ ਵਿਚੋਂ 358 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਬੇਹੱਦ ਸਹਾਈ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿਚ ਕਰੀਬ 15 ਕੰਪਨੀਆਂ ਭਾਗ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਰੋਜਗਾਰ ਮੇਲਾ 13 ਸਤੰਬਰ ਨੂੰ ਆਈ.ਟੀ.ਆਈ. ਪਠਾਨਕੋਟ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿਚ ਦਸਵੀਂ, ਬਾਰ੍ਹਵੀਂ, ਗ੍ਰੈਜੂਏਟ ਅਤੇ ਆਈ. ਟੀ. ਆਈ ਪਾਸ ਬੇਰੁਜ਼ਗਾਰ ਉਮੀਦਵਾਰ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਾਰਥੀ ਆਪਣੇ ਨਾਲ ਜ਼ਰੂਰੀ ਦਸਤਾਵੇਜ਼ ਜਿਵੇਂ, ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਫੋਟੋ ਅਤੇ ਬਾਇਓ ਡਾਟਾ ਆਦਿ ਲੈ ਕੇ ਆਉਣ। ਉਨ੍ਹਾ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿਚ ਸਵੈ-ਰੋਜ਼ਗਾਰ ਸਬੰਧੀ ਸਕੀਮਾਂ ਦੀ ਜਾਣਕਾਰੀ ਵੀ ਵਿਸਥਾਰ ਪੂਰਵਕ ਦਿੱਤੀ ਜਾ ਰਹੀ ਹੈ। ਅਤੇ ਜਿਹੜੇ ਪ੍ਰਾਰਥੀ ਆਪਣਾ ਖ਼ੁਦ ਦਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਪ੍ਰਾਰਥੀਆਂ ਦਾ ਤਾਲਮੇਲ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗਾਂ ਨਾਲ ਇਸ ਰੋਜ਼ਗਾਰ ਮੇਲੇ ਵਿਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਰਾਕੇਸ ਕੁਮਾਰ ਜਿਲ੍ਹਾ ਪਲੇਸਮੈਂਟ ਅਫਸ਼ਰ ਤੋਂ ਇਲਾਵਾ ਹੋਰ ਵੀ ਵਿਭਾਗੀ ਅਧਿਕਾਰੀ ਅਤੇ ਕਾਲਜ ਦਾ ਸਟਾਫ ਹਾਜ਼ਰ ਸੀ।