ਮੈਕਸ ਬੋਪਾ” ਲਾਇਫ਼ ਇੰਨਸ਼ੋਰੈਂਸ ਕੰਪਨੀ ਜਿਲ੍ਹੇ ਦੇ ਨੌਜਵਾਨਾਂ ਨੂੰ ਨੋਕਰੀ ਲਈ ਕਰੇਗੀ ਇੰਟਰਵਿਉ
ਤਰਨ ਤਾਰਨ, 28 ਜੁਲਾਈ 2021
ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵੱਲੋ ਲਗਾਤਾਰ ਕੀਤੇ ਜਾ ਰਹੇ ਰੋਜ਼ਗਾਰ ਸਬੰਧੀ ਉਪਰਾਲਿਆਂ ਦੇ ਤਹਿਤ 30 ਜੁਲਾਈ, 2021 ਸਵੇਰੇ 10 ਵਜੇ ਤੋਂ 3 ਵਜੇ ਤੱਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 115, ਜਿਲਾ ਪ੍ਰਬੰਧਕੀ ਕੰਪਲੈਸਕ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਉਤਪੱਤੀ,ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰ ਸ੍ਰੀ ਪ੍ਰਭਜੋਤ ਸਿੰਘ ਨੇ ਦੱਸਿਆਕਿ ਪਲੇਸਮੈਂਟ ਕੈਂਪ ਵਿੱਚ 10 ਵੀਂ,12 ਵੀਂ, ਗਰੈਜੂਏਟ, ਉਮੀਦਵਾਰ ਭਾਗ ਲੈ ਸਕਦੇ ਹਨ। ਇਸ ਕੈਂਪ ਵਿੱਚ “ਮੈਕਸ ਬੋਪਾ” ਲਾਇਫ ਇੰਨਸ਼ੋਰੈਂਸ ਕੰਪਨੀ ਜਿਲ੍ਹੇ ਦੇ ਨੌਜਵਾਨਾਂ ਨੂੰ ਨੋਕਰੀ ਲਈ ਇੰਟਰਵਿਉ ਕਰੇਗੀ। ਉਹਨਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ ਕੰਪਨੀ ਵੱਲੋਂ ਨੌਕਰੀ ਦਿੱਤੀ ਜਾਵੇਗੀ। ਸ਼੍ਰੀ ਪ੍ਰਭਜੋਤ ਸਿੰਘ, ਜਿਲਾ ਰੋਜਗਾਰ ਉਤਪੱਤੀ,ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਰੋਜ਼ਗਾਰ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ ।ਵਧੇਰੇ ਜਾਣਕਾਰੀ ਲਈ 77173-97013 `ਤੇ ਸੰਪਰਕ ਕੀਤਾ ਜਾ ਸਕਦਾ ਹੈ।