ਫਾਜਿਲਕਾ 20 ਫਰਵਰੀ 2024
ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 23 ਤੋਂ 29 ਫਰਵਰੀ ਤੱਕ ਸ਼੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ ਢਾਕਾ ਵੱਲੋਂ ਇਸ ਰੰਗਲਾ ਪੰਜਾਬ ਫੈਸਟੀਵਲ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਗਿਆ ਹੈ। ਇਸ ਫੈਸਟੀਵਲ ਵਿੱਚ ਪੰਜਾਬ ਦੀ ਕਲਾ ਅਤੇ ਵਿਰਾਸਤ ਦੇ ਵੱਖ-ਵੱਖ ਰੰਗ ਵੇਖਣ ਨੂੰ ਮਿਲਣਗੇ।