ਸਮਾਗਮ ਵਿੱਚ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਦੀ ਧਰਮਪਤਨੀ ਖੁਸ਼ਬੂ ਸਾਵਨ ਸੁੱਖਾ ਸਵਨਾ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ
ਫਾਜ਼ਿਲਕਾ 26 ਦਸੰਬਰ 2024
ਲਿਟਲ ਪਲੇਨਟ ਪਲੇਅ ਵੇ ਸਕੂਲ ਫਾਜ਼ਿਲਕਾ ਵਿਖ਼ੇ ਸਲਾਨਾ ਸਮਾਗਮ ਧੂਮ-ਧਾਮ ਨਾਲ ਕਰਵਾਇਆ ਗਿਆ। ਇਸ ਸ਼ਾਨਦਾਰ ਸਮਾਗਮ ਨੇ ਨਾ ਸਿਰਫ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜਾਗਰ ਕਤਾ ਸਗੋਂ ਉਨ੍ਹਾਂ ਦੇ ਆਤਮ ਵਿਸ਼ਵਾਸ ਨੂੰ ਵੀ ਨਵੀਆਂ ਬੁਲੰਦੀਆਂ ਤੇ ਪਹੁੰਚਾਇਆਂ। ਸਮਾਗਮ ਦੀਆਂ ਤਿਆਰੀਆਂ ਸਕੂਲ ਪ੍ਰਿੰਸੀਪਲ, ਪ੍ਰਬੰਧਕਾਂ, ਵਿਦਿਆਰਥੀਆਂ ਅਤੇ ਸਕੂਲ ਸਟਾਫ ਵੱਲੋਂ ਬੜੇ ਹੀ ਉਤਸ਼ਾਹ ਨਾਲ ਕੀਤੀਆਂ ਗਈਆਂ।
ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੇ ਚੇਅਰਮੈਨ ਖੁਸ਼ਬੂ ਸਾਵਨ ਸੁੱਖਾ ਸਵਨਾ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਵਿਸ਼ਿਆਂ ਤੇ ਕਈ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਭੰਗੜਾ, ਗਿੱਧਾ ਅਤੇ ਕਲਾਸੀਕਲ ਡਾਂਸ ਨੇ ਸਾਰਿਆਂ ਦਾ ਮਨ ਮੋਹ ਲਿਆ। ਇਸ ਸਮਾਗਮ ਨੇ ਨਾ ਸਿਰਫ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜਾਗਰ ਕਾ ਸਗੋਂ ਉਨ੍ਹਾਂ ਦੇ ਆਤਮ ਵਿਸ਼ਵਾਸ ਵਿੱਚ ਵੀ ਵਾਧਾ ਕੀਤਾ।
ਮੁੱਖ ਮਹਿਮਾਨ ਖੁਸ਼ਬੂ ਸਾਵਨ ਸੁੱਖਾ ਨੇ ਸਮੂਹ ਸਟਾਫ, ਮੈਨੇਜਮੈਂਟ, ਪ੍ਰਿੰਸੀਪਲ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਵੱਲੋਂ ਜੋ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ ਇਸ ਨਾਲ ਵਿਅਦਾਰਥੀਆਂ ਦੇ ਆਤਮ ਵਿਸ਼ਵਾਸ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ ਸਿੱਖਿਆ ਦਾ ਹਿੱਸਾ ਹਨ ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਵੀ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹੁੰਦੇ ਹਨ ਅਤੇ ਉਨ੍ਹਾਂ ਆਪਣੇ ਟੀਚੇ ਵੱਲ ਵਧਣ ਲਈ ਉਤਸਾਹਿਤ ਕਰਦੇ ਹਨ।
ਇਸ ਮੌਕੇ ਸਨੇਹਾ ਲਤਾ, ਸਰਪੰਚ ਗੁਰਜੀਤ ਸਿੰਘ ਨਵਾਂ ਰਾਣਾ, ਵਿਕਾਸ ਡਾਗਾ, ਅਲਕਾ ਜੁਨੇਜਾ ਬਲਾਕ ਪ੍ਰਧਾਨ ਅਤੇ ਮੰਜੂ ਸੇਤੀਆ ਸਮੇਤ ਸਕੂਲ ਦਾ ਸਮੁੱਚਾ ਸਟਾਫ ਅਤੇ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਵੀ ਹਾਜ਼ਰ ਸਨ।