ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਿਸ਼ਨ ਫਤਹਿ ਤਹਿਤ ਵੱਖ-ਵੱਖ ਪਿੰਡਾਂ ਦਾ ਦੌਰਾ
ਫਰੀਦਕੋਟ 21 ਮਈ , 2021 – ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਵੱਲੋਂ ਕਰੋਨਾ ਮਹਾਮਾਰੀ ਦੀ ਰੋਕਥਾਮ ਤਹਿਤ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ 2 ਤਹਿਤ ਕਰੋਨਾ ਮੁਕਤ ਅਭਿਆਨ ਪੇਂਡੂ ਖੇਤਰਾਂ ਤਹਿਤ ਕਰਵਾਏ ਜਾਣ ਸਬੰਧੀ ਵੱਖ-ਵੱਖ ਗ੍ਰਾਮ ਪੰਚਾਇਤਾਂ ਦਾ ਦੌਰਾ ਕੀਤਾ ਗਿਆ। ਉਨਾਂ ਵੱਲੋਂ ਦੱਸਿਆ ਗਿਆ ਕਿ ਇਸ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਹੈਲਥ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਮਿਲ ਕੇ ਪਿਡਾਂ ਵਿਚ ਘਰ-ਘਰ ਸਰਵੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਵਿਚ ਲੱਛਣ ਪਾਏ ਜਾਣ, ਤਾਂ ਉਸ ਨੂੰ ਤੁਰੰਤ ਸਿਹਤ ਸਹੂਲਤਾਂ ਪ੍ਰਧਾਨ ਕੀਤੀਆਂ ਜਾ ਸਕਣ ਅਤੇ ਲੋਕਾਂ ਵਿਚ ਕਰੋਨਾ ਮਹਾਮਾਰੀ ਸਬਧੀ ਜਾਗਰੂਕਤਾ ਪੈੈਦਾ ਕੀਤਾ ਜਾ ਸਕੇ। ਸ੍ਰੀ ਸਹੋਤਾ ਵੱਲੋਂ ਸੰੰਧਵਾਂ ਹੈਲਥ ਸੈਂਟਰ ਦਾ ਵੀ ਦੌਰਾ ਕੀਤਾ ਗਿਆ ਅਤੇ ਸਟਾਫ਼ ਤੋਂ ਸਰਵੇ ਦੀ ਪ੍ਰਗਤੀ ਦੀ ਜਾਣਕਾਰੀ ਲਈ ਗਈ ਅਤੇ ਹਦਾਇਤ ਕੀਤੀ ਗਈ ਕਿ ਮਿੱਥੇ ਸਮੇਂ ਦੇ ਅੰਦਰ-ਅੰਦਰ ਸਰਵੇ ਨੂੰ ਮੁਕੰਮਲ ਕੀਤਾ ਜਾਵੇ ਅਤੇ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਾਉਣ ਲਈ ਵੱਧ ਤੋਂ ਵੱਧ ਟੀਕਾਕਰਨ ਕੀਤਾ ਜਾਵੇ।