ਲੋਕ ਅਦਾਲਤ ਦੌਰਾਨ 2963 ਕੇਸ ਅਤੇ 3184 ਪ੍ਰੀ-ਲਿਟੀਗੇਟਿਵ ਕੇਸਾਂ ਦੀ ਹੋਵੇਗੀ ਸੁਣਵਾਈ*

ਐਸ.ਏ.ਐਸ. ਨਗਰ 10 ਸਤੰਬਰ 2021
ਸ੍ਰੀ ਆਰ.ਐਸ.ਰਾਏ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਐਸ.ਏ.ਐਸ. ਨਗਰ ਵਿਖੇ 11.09.2021 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਜਿਲ੍ਹਾ ਪੱਧਰ ਤੇ 15 ਬੈਂਚਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਬ-ਡਵੀਜਨ ਪੱਧਰ ਤੇ ਡੇਰਾਬਸੀ ਵਿਖੇ 3 ਅਤੇ ਖਰੜ ਵਿਖੇ 4 ਬੈਂਚਾਂ ਦਾ ਗਠਨ ਕੀਤਾ ਗਿਆ ਹੈ। ਇਸ ਕੌਮੀ ਲੋਕ ਅਦਾਲਤ ਵਿਚ ਵੱਖ ਵੱਖ ਅਦਾਲਤਾਂ ਵਿਚ ਲੰਬਤ 2963 ਕੇਸ ਅਤੇ 3184 ਪ੍ਰੀ-ਲਿਟੀਗੇਟਿਵ ਕੇਸ, ਜਿਨ੍ਹਾਂ ਵਿਚ ਲੈਂਡ ਐਕੁਈਜ਼ੀਸ਼ਨ, ਪਰਿਵਾਰਿਕ ਮਸਲੇ, ਟੈ੍ਰਫਿਕ ਚਲਾਨ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਜ਼, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸਿ਼ਕਾਇਤਾਂ, ਰਿਕਵਰੀ ਸੂਟ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਕੇਸ, ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਟੈਲੀਫੋਨ, ਇਨਸ਼ੋਰੈਂਸ ਅਤੇ ਬੈਂਕਾਂ ਆਦਿ ਸੁਣਵਾਈ ਲਈ ਰੱਖੇ ਗਏ ਹਨ।

Spread the love