ਜ਼ਿਲੇ ਅੰਦਰ 5 ਲੱਖ 90 ਹਜ਼ਾਰ ਲੋਕਾਂ ਨੇ ਵੈਕਸੀਨ ਲਗਾਈ
ਗੁਰਦਾਸਪੁਰ, 23 ਜੁਲਾਈ 2021 ਡਾ. ਹਰਭਜਨ ਰਾਮ ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਵਾਇਰਸ ਦੀ ਤੀਸਰੀ ਲਹਿਰ ਤੋਂ ਬਚਾਅ ਅਤੇ ਇਸਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ ਅਤੇ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ। ਕੋਰੋਨਾ ਟੈਸਟ ਮੁਫ਼ਤ ਕੀਤਾ ਜਾਂਦਾ ਹੈ। ਮੈਡੀਕਲ ਹੈਲਪ ਲਈ 104 ਨੰਬਰ ਡਾਇਲ ਕਰਕੇ ਡਾਕਟਰੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਸ ਮੌਕੇ ਡਾ. ਅਰਵਿੰਦ ਮਨਚੰਦਾ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਜਿਲੇ ਅੰਦਰ ਕੋਵਿਡ ਵਿਰੋਧੀ ਵੈਕਸੀਨ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਹੁਣ ਤਕ 5 ਲੱਖ 90 ਹਜ਼ਾਰ 17 ਲੋਕਾਂ ਦੇ ਵੈਕਸੀਨ ਲੱਗ ਚੁੱਕੀ ਹੈ ਅਤੇ ਲੋਕਾਂ ਵਿਚ ਵੈਕਸੀਨ ਲਗਾਉਣ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਵਿਰੋਧੀ ਵੈਕਸੀਨ ਲਗਾਉਣ ਉਪਰੰਤ ਵੀ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਉਨਾਂ ਅੱਗੇ ਦੱਸਿਆ ਕਿ ਜ਼ਿਲੇ ਅੰਦਰ ਬੀਤੇ 22 ਜੁਲਾਈ ਤਕ 816467 ਲੋਕਾਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਜਿਲੇ ਅੰਦਰ ਕੋਵਿਡ ਬਿਮਾਰੀ ਦੇ ਪੋਜ਼ਟਿਵ ਰੈਸ਼ੋ 0.22 ਫੀਸਦ ਹੈ ਅਤੇ 41 ਐਕਟਿਵ ਕੇਸ ਹਨ।