ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ
ਗੁਰਦਾਸਪੁਰ, 12 ਅਗਸਤ 2021 ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲੇ ਅੰਦਰ ਲੋੜਵੰਦ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਦੇਣ ਦੇ ਮੰਤਵ ਨਾਲ ‘ਸਮਾਜਿਕ ਸੁਰੱਖਿਆ ਵਿਲੇਜ਼ ਕੰਪੇਨ’ ਤਹਿਤ ‘ਲੋਕ ਭਲਾਈ ਰੱਥ’ ਚਲਾਇਆ ਜਾ ਰਿਹਾ ਹੈ, ਜੋ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ। ਅੱਜ ‘ਲੋਕ ਭਲਾਈ ਰੱਥ’ ਦੀਨਾਨਗਰ ਵਿਖੇ ਪੁਹੰਚਿਆਂ ਜੇ ਵੱਖਕਵੱਖ ਵਾਰਡਾਂ ਵਿਚ ਜਾ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਲੋਕਾਂ ਨੂੰ ਸਮਾਜਿਕ ਭਲਾਈ ਸਕੀਮ ਬਾਰੇ ਜਾਗਰੂਕ ਕੀਤਾ ਗਿਆ। ਇਸ਼ ਮੌਕੇ ਨੁੱਕੜ ਨਾਟਕਾਂ ਰਾਹੀਂ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਲੇਜ਼ ਪ੍ਰੋਗਰਾਮ ਤਹਿਤ 100 ਤੋਂ ਵੱਧ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਸਮਾਜ ਭਲਾਈ ਦੀਆਂ ਸਕੀਮਾਂ ਘਰ-ਘਰ ਪੁਹੰਚਾਉਣ ਲਈ, ਲੋਕਾਂ ਦੀ ਜਾਗਰੂਕਤਾ ਲਈ ਲੋਕ ਭਲਾਈ ਰੱਥ ਚਲਾਇਆ ਜਾ ਰਿਹਾ ਹੈ ਅਤੇ ਜੋ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ, ਉਹ ਲਾਭ ਪ੍ਰਾਪਤ ਕਰ ਸਕਣ।
ਉਨਾਂ ਅੱਗੇ ਦੱਸਿਆ ਕਿ ਜ਼ਿਲੇ ਅੰਦਰ ਸਮਾਜਿਕ ਸੁਰੱਖਿਆ ਸਕੀਮਾਂ ਦਾ 100 ਫੀਸਦ ਲਾਭ, ਯੋਗ ਲਾਭਪਾਤਰੀਆਂ ਨੂੰ ਦੇਣ ਦੇ ਮੰਤਵ ਨਾਲ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ। ਇਸ ਤਹਿਤ ਯੋਗ ਲੋੜਵੰਦ ਵਿਅਕਤੀਆਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਅਤੇ ਅਪੰਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ, ਸਰਬੱਤ ਸਿਹਤ ਬੀਮਾ ਕਾਰਡ, ਯੂ.ਡੀ.ਆਈ.ਡੀ ਕਾਰਡ, ਰਾਸ਼ਨ ਕਾਰਡ, ਲੇਬਰ ਕਾਰਡ, ਗਰਭਵਤੀ ਔਰਤਾਂ ਨੂੰ ਵਿੱਤੀ ਸਹਾਇਤਾ ਅਤੇ ਰੁਜ਼ਗਾਰ ਅਤੇ ਸਵੈ-ਰੋਜ਼ਗਾਰ ਸਥਾਪਤੀ ਕਰਨ ਲਈ ਲੋਨ ਆਦਿ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਕੀਮਾ ਦਾ ਲਾਭ ਪ੍ਰਾਪਤ ਕਰ ਸਕਣ।
ਕੈਪਸ਼ਨ-1. ਆਦਰਸ਼ ਨਗਰ, ਵਾਰਡ ਨੰਬਰ 6 ਦੀਨਾਨਗਰ ਵਿਖੇ ‘ਲੋਕ ਭਲਾਈ ਰੱਥ’ ਰਾਹੀਂ ਲੋਕਾਂ ਨੂੰ ਜਾਗਰੂਕ ਕੀਤੇ ਜਾਣ ਦਾ ਦ੍ਰਿਸ਼।
2. ਆਰੀਆ ਨਗਰ, ਦੀਨਾਨਗਰ ਵਿਖੇ ‘ਲੋਕ ਭਲਾਈ ਰੱਥ’ ਰਾਹੀਂ ਲੋਕਾਂ ਨੂੰ ਜਾਗਰੂਕ ਕੀਤੇ ਜਾਣ ਦਾ ਦ੍ਰਿਸ਼।