ਰੇਪ/ਗੈਂਗਰੇਪ/ਮਰਡਰ ਵਰਗੇ ਕੇਸਾਂ ਵਿਚ ਸਮਾਂਬੱਧ ਜਾਂਚ ਕੀਤੀ ਜਾਵੇ ਮੁਕੰਮਲ ਕਰਨ ਦੇ ਆਦੇਸ਼
ਮਾਨਯੋਗ ਅਦਾਲਤਾਂ ਵਿਚ ਚਾਰਜਸ਼ੀਟ ਦਾਖਲ ਕਰਕੇ ਪੀੜ੍ਹਤਾਂ/ਪੀੜ੍ਹਤ ਪਰਿਵਾਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਸੰਪਰੂਨ ਜਾਣਕਾਰੀ ਦੇਣ ਲਈ ਕਿਹਾ
ਫਰੀਦਕੋਟ 10 ਜੂਨ 2021
ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਐਟਰੋਸਿਟੀ ਐਕਟ 1989 ਤਹਿਤ ਜਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਐਕਟ ਤਹਿਤ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ(ਜ) ਨੇ ਦੱਸਿਆ ਕਿ ਇਸ ਐਕਟ ਤਹਿਤ ਅਨੁਸੂਚਿਤ ਜਾਤੀ ਪਰਿਵਾਰਾਂ ਨਾਲ ਜੇਕਰ ਕਿਸੇ ਕਿਸਮ ਦਾ ਅੱਤਿਆਚਾਰ ਹੁੰਦਾ ਹੈ ਤਾਂ ਇਸ ਐਕਟ ਤਹਿਤ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ ਤੇ ਪੀੜਤ ਨੂੰ ਐਕਟ ਅਨੁਸਾਰ ਬਣਦਾ ਮੁਆਵਜਾ ਸਰਕਾਰ ਵਲੋਂ ਦਿੱਤਾ ਜਾਂਦਾ ਹੈ।
ਮੀਟਿੰਗ ਦੌਰਾਨ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਗੁਰਮੀਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਪੁਲਿਸ ਵਿਭਾਗ ਵਲੋਂ ਦਰਜ ਕੀਤੇ ਗਏ ਕੇਸਾਂ ਅਤੇ ਜਿਲ੍ਹਾ ਅਟਾਰਨੀ ਫਰੀਦਕੋਟ ਦੇ ਦਫਤਰ ਵਿਖੇ ਚੱਲ ਰਹੇ ਕੇਸਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਮੇਂ 9 ਕੇਸ ਵੱਖ ਵੱਖ ਕੋਰਟਾਂ ਵਿੱਚ ਵੱਖ ਵੱਖ ਪੱਧਰ ਤੇ ਚੱਲ ਰਹੇ ਹਨ ਜਿਨ੍ਹਾਂ ਵਿੱਚ 06 ਜੇਰ ਅਸ਼ਮਾਇਤ ਅਤੇ 03 ਤਫਤੀਸ਼ ਕੇਸ ਸ਼ਾਮਲ ਹਨ ਦੇ ਕੇਸਾਂ ਦੀ ਸਮੀਖਿਆ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ(ਜ)ਨੇ ਐੱਸ.ਐੱਸ.ਪੀ. ਦਫਤਰ ਵਲੋਂ ਹਾਜਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਸ ਐਕਟ ਤਹਿਤ ਦਰਜ ਹੋਏ ਕੇਸਾਂ ਉੱਪਰ ਸੋਧ ਐਕਟ 2015 ਦੀਆਂ ਧਾਰਾਵਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਜ਼ੇਰੇ ਤਫ਼ਤੀਸ਼ ਕੇਸਾਂ ਵਿੱਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਪੀੜਤਾਂ ਨੂੰ ਜਲਦ ਤੋ ਜਲਦ ਇਨਸਾਫ ਮਿਲ ਸਕੇ। ਉਨ੍ਹਾਂ ਵੱਲੋਂ ਇਹ ਵੀ ਨਿਰਦੇਸ਼ ਦਿੱਤੇ ਗਏ ਕਿ ਰੇਪ/ਗੈਂਗਰੇਪ/ਮਰਡਰ ਆਦਿ ਕੇਸਾਂ ਵਿਚ ਸਮਾਂਬੱਧ ਜਾਂਚ ਮੁਕੰਮਲ ਕਰਨ ਉਪਰੰਤ ਮਾਨਯੋਗ ਅਦਾਲਤਾਂ ਵਿਚ ਚਾਰਜਸ਼ੀਟ ਦਾਖਲ ਕੀਤੀ ਜਾਵੇ ਅਤੇ ਪੀੜ੍ਹਤਾਂ/ਪੀੜ੍ਹਤ ਪਰਿਵਾਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਸੰਪਰੂਨ ਜਾਣਕਾਰੀ ਪ੍ਰਦਾਨ ਕੀਤੀ ਜਾਵੇ।