ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਨੇ ਸਵੀਪ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Ravinder Singh Arora
ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਨੇ ਸਵੀਪ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਕਿਹਾ, ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਕਰੇਗੀ ਜਾਗਰੂਕਤਾ

ਫਾਜ਼ਿਲਕਾ 5 ਜਨਵਰੀ 2024

ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਸਵੀਪ ਵੋਟਰ ਜਾਗਰੂਕਤਾ ਵੈਨ ਨੂੰ ਵਧੀਕ ਡਿਪਟੀ ਕਮਿਸ਼ਨਰ (ਜ.) ਸ. ਰਵਿੰਦਰ ਸਿੰਘ ਅਰੋੜਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ ਵੀ ਹਾਜ਼ਰ ਸਨ।

ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਵਿੱਚ ਚਲਾਈ ਗਈ ਇਹ ਵੈਨ ਅੱਜ ਮਿਤੀ 5 ਜਨਵਰੀ 2024 ਨੂੰ ਫਾਜ਼ਿਲਕਾ ਵਿਧਾਨ ਸਭਾ ਹਲਕਾ ਦੇ ਵੋਟਰਾਂ ਨੂੰ ਜਾਗਰੂਕ ਕਰੇਗੀ ਅਤੇ ਮਿਤੀ 6 ਜਨਵਰੀ ਨੂੰ ਜਲਾਲਾਬਾਦ ਵਿਧਾਨ ਸਭਾ ਹਲਕਾ ਅਤੇ 7 ਜਨਵਰੀ 2024 ਨੂੰ ਅਬੋਹਰ ਵਿਧਾਨ ਸਭਾ ਹਲਕਾ ਦੇ ਵੋਟਰਾਂ ਨੂੰ ਜਾਗਰੂਕ ਕਰੇਗੀ।

ਇਸ ਮੌਕੇ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਵੀਪ ਆਈਕੋਨ ਪ੍ਰਿੰਸੀਪਲ ਰਾਜਿੰਦਰ ਵਿਖੋਨਾ ਨੇ ਦੱਸਿਆ ਕਿ ਇਹ ਵੈਨ ਵਿਧਾਨ ਸਭਾ ਚੋਣ ਹਲਕਿਆਂ ਵਿਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪਲਾਈਨ-1950 ਅਤੇ ਵੋਟਿੰਗ ਮਸ਼ੀਨਾਂ ਦੇ ਕੰਮਕਾਜ਼ ਬਾਰੇ ਜਾਗਰੂਕ ਕਰੇਗੀ ਅਤੇ ਇਸ ਦੀ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦੇਵੇਗੀ।ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰੀਕਿਰਿਆ ਬਾਰੇ ਜਾਗਰੂਕ ਕਰਨਾ ਹੈ। ਇਸ ਜਾਗਰੂਕਤਾ ਵੈਨ ਵਿੱਚ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਰੱਖ ਕੇ ਮਾਸਟਰ ਟ੍ਰੇਨਰ ਸੰਦੀਪ ਕੁਮਾਰ ਵੱਲੋਂ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਫਾਜ਼ਿਲਕਾ ਦੇ ਵੋਟਰਾਂ ਨੂੰ ਜਾਗਰੂਕ ਵੀ ਕੀਤਾ ਗਿਆ।

ਇਸ ਮੌਕੇ ਕਾਨੂੰਗੋ ਨਵਜੋਤ ਸਿੰਘ ਤੇ ਰਵੀ ਸਮੇਤ ਇਲੈਕਸ਼ਨ ਦਫਤਰ ਦਾ ਸਟਾਫ ਵੀ ਹਾਜ਼ਰ ਸੀ।

Spread the love