ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਦਾ ਜਾਇਜ਼ਾ

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਵੇਗਾ ਸਮਾਗਮ
ਬਰਨਾਲਾ, 10 ਅਗਸਤ 2021
ਦੇਸ਼ ਦੇ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਕੋਵਿਡ ਨੇਮਾਂ ਦੇ ਮੱਦੇਨਜ਼ਰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਾਇਆ ਜਾਵੇਗਾ, ਜਿਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਉਨਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੀਆਂ ਤਿਆਰੀਆਂ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨਾਂ ਦੱਸਿਆ ਕਿ ਰਾਸ਼ਟਰ ਗਾਣ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਹੋਵੇਗਾ। ਇਸ ਤੋਂ ਇਲਾਵਾ ਸੰਖੇਪ ਸੱਭਿਆਚਾਰਕ ਸਮਾਗਮ ਹੋਵੇਗਾ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵੱਲੋਂ ਗਿੱਧਾ ਪੇਸ਼ ਕੀਤਾ ਜਾਵੇਗਾ, ਜਦੋਂਕਿ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਪੇਸ਼ ਕੀਤਾ ਜਾਵੇਗਾ।
ਉਨਾਂ ਸਾਰੇ ਵਿਭਾਗਾਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਦੇਵਦਰਸ਼ਦੀਪ ਸਿੰਘ, ਐਸਪੀ ਜਗਵਿੰਦਰ ਸਿੰਘ ਚੀਮਾ, ਡੀਐਸਪੀ ਰਛਪਾਲ ਸਿੰਘ, ਸਿਵਲ ਸਰਜਨ ਜਸਬੀਰ ਸਿੰਘ ਔਲਖ ਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Spread the love