ਨਵਾਂਸ਼ਹਿਰ, 29 ਸਤੰਬਰ :
ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਦੀ ਪ੍ਰਧਾਨਗੀ ਹੇਠ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਰੀਵਿਊ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੂੰ ਰੋਜ਼ਗਾਰ ਮੇਲਿਆਂ ਦੇ ਟੀਚੇ ਪੂਰਾ ਕਰਨ ਅਤੇ 30 ਸਤੰਬਰ ਨੂੰ ਲੱਗ ਰਹੇ ਰੋਜ਼ਗਾਰ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਮੇਲੇ ਦੀ ਸਫਲਤਾ ਲਈ ਸਬੰਧਤ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਅਤੇ ਲਗਨ ਨਾਲ ਨਿਭਾਉਣ। ਉਨਾਂ ਕਿਹਾ ਕਿ ਰੋਜ਼ਗਾਰ ਮੇਲੇ ਵਿਚ ਵੱਧ ਤੋਂ ਵੱਧ ਪ੍ਰਾਰਥੀਆਂ ਦੀ ਸ਼ਮੂਲੀਅਤ ਅਤੇ ਪਲੇਸਮੈਂਟ ਯਕੀਨੀ ਬਣਾਈ ਜਾਵੇ ਅਤੇ ਇਸ ਦੌਰਾਨ ਕੋਵਿਡ-19 ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਇਸ ਦੌਰਾਨ ਉਨਾਂ ਸਵੈ-ਰੋਜ਼ਗਾਰ ਨਾਲ ਸਬੰਧਤ ਕੇਸਾਂ ਨੂੰ ਵੀ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਲਾਈ ਅਫ਼ਸਰ ਰੁਪਿੰਦਰ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।