ਵਧੇਰੇ ਜਾਗਰੂਕਤਾ ਅਤੇ ਮਜ਼ਬੂਤ ਲੋਕਤੰਤਰ ਵੱਲ ਵੱਧਦੇ ਕਦਮ-

‘ਸੰਵਿਧਾਨ ਅਧਾਰਤ ਲੋਕਤੰਤਰ’ ਮੁਹਿੰਮ ਤਹਿਤ ਕੁਇਜ਼ ਮੁਕਾਬਲਾ 5 ਜੁਲਾਈ ਨੂੰ
ਕੈਂਪਸ ਅੰਬੈਸਡਰ, ਈ.ਐਲ.ਸੀ. ਮੈਂਬਰ ਤੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀ ਲੈ ਸਕਦੇ ਹਨ ਹਿੱਸਾ
ਜੇਤੂਆਂ ਨੂੰ ਨਕਦ ਇਨਾਮ ਤੇ ਪ੍ਰਮਾਣ-ਪੱਤਰ ਵੀ ਦਿੱਤੇ ਜਾਣਗੇ- ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ, 02 ਜੁਲਾਈ 2021 ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ‘ਸੰਵਿਧਾਨ ਅਧਾਰਤ ਲੋਕਤੰਤਰ’ ਮੁਹਿੰਮ ਤਹਿਤ ਕੈਂਪਸ ਅੰਬੈਸਡਰਾਂ, ਈ.ਐਲ.ਸੀ. ਮੈਂਬਰਾਂ ਅਤੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ 05 ਜੁਲਾਈ, 2021 ਨੂੰ ਸ਼ਾਮ 04:00 ਵਜੇ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਸੰਵਿਧਾਨ ਅਧਾਰਿਤ ਲੋਕਤੰਤਰ’ ਮੁਹਿੰਮ ਤਹਿਤ 7 ਵੀਡੀਓਜ਼ ਦੇ ਆਧਾਰ ‘ਤੇ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕੁੱਲ 25 ਸਵਾਲਾਂ ਲਈ 15 ਮਿੰਟ ਦਾ ਸਮਾਂ ਦਿੱਤਾ ਜਾਵੇਗਾ ਅਤੇ ਫੇਸਬੁੱਕ ਤੇ ਟਵਿੱਟਰ ‘ਤੇ ਕੁਇਜ਼ ਦਾ ਲਿੰਕ ਦੁਪਹਿਰ 03:50 ਵਜੇ ਸਾਂਝਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮ੍ਹਾਂ ਕੀਤਾ ਜਾਵੇਗਾ ਅਤੇ 15 ਮਿੰਟ ਤੋਂ ਬਾਅਦ ਕੁਇਜ਼ ਨੂੰ ਜਮ੍ਹਾਂ ਨਹੀਂ ਕਰਨ ਦਿੱਤਾ ਜਾਵੇਗਾ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਜੇਤੂਆਂ ਲਈ ਪਹਿਲਾ ਨਕਦ ਇਨਾਮ 1100 ਰੁਪਏ, ਦੂਜ਼ਾ 800 ਰੁਪਏ ਅਤੇ ਤੀਜ਼ਾ ਇਨਾਮ 500 ਰੁਪਏੇ ਹੋਵੇਗਾ। ਉਨ੍ਹਾ ਕਿਹਾ ਕਿ ਜੇਕਰ ਕਿਸੇ ਸਥਾਨ ‘ਤੇ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।
ਇਨ੍ਹਾ ਮੁਕਾਬਲਿਆਂ ਦੇ ਜੇਤੂਆਂ ਨੂੰ ਨਕਦ ਇਨਾਮ ਦੇ ਨਾਲ
ਪ੍ਰਮਾਣ-ਪੱਤਰ ਵੀ ਦਿੱਤੇ ਜਾਣਗੇ।

Spread the love