ਵਰਿੰਦਰਪਾਲ ਸਿੰਘ ਬਾਜਵਾ ਨੇ ਐਸ.ਡੀ.ਐਮ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 9 ਅਗਸਤ 2021 ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਐਸ.ਡੀ.ਐਮ ਗੁਰਦਾਸਪੁਰ ਦਾ ਆਹੁਦਾ ਸੰਭਾਲਣ ਲਿਆ ਹੈ। ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਅਰਸ਼ਦੀਪ ਸਿੰਘ ਲੁਾਬਣਾ ਐਸ.ਡੀ.ਐਮ ਗੁਰਦਾਸਪੁਰ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਹੁਣ ਉਨਾਂ ਦੀ ਬਦਲੀ ਸ੍ਰੀ ਅੰਮਿ੍ਰਤਸਰ ਵਿਖੇ ਹੋ ਗਈ ਹੈ।
2012 ਬੈਚ ਦੇ ਪੀ.ਸੀ.ਐਸ ਅਧਿਕਾਰੀ ਵਰਿੰਦਰਪਾਲ ਸਿੰਘ ਬਾਜਵਾ ਇਸ ਤੋਂ ਪਹਿਲਾਂ ਐਸ.ਡੀ.ਐਂਮ ਕਪੂਰਥਲਾ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਉਨਾਂ ਜਲੰਧਰ ਅਤੇ ਮੁਕਤਸਰ ਵਿਖੇ ਵੀ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾਈਆਂ ਹਨ।
ਇਸ ਮੌਕੇ ਗਲੱਬਾਤ ਕਰਦਿਆਂ ਐਸ.ਡੀ.ਐਮ ਬਾਜਵਾ ਨੇ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ ਅਤੇ ਦਫਤਰ ਵਿਚ ਆਉਣ ਵਾਲੇ ਹਰੇਕ ਨਾਗਰਿਕ ਦਾ ਸਤਿਕਾਰ ਕੀਤਾ ਜਾਵੇਗਾ। ਉਨਾਂ ਦਫਤਰ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਨਾ ਵਰਤੀ ਜਾਵੇ, ਅਣਗਹਿਲੀ ਵਰਤਣ ਵਾਲੇ ਕਰਮਚਾਰੀ ਵਿਰੁੱਧ ਸਖ਼ਤ ਕਰਵਾਈ ਕੀਤੀ ਜਾਵੇਗੀ।
ਕੈਪਸ਼ਨ-ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ ਗੁਰਦਾਸਪੁਰ।

Spread the love