ਵਲੰਟੀਅਰਾਂ ਵੱਲੋਂ ਕਰੋਨਾ ਵਿਰੁੱਧ ਜਾਗਰੂਕਤਾ ਗਤੀਵਿਧੀਆਂ

ਮਿਸ਼ਨ ਫਤਹਿ
ਦੁਕਾਨਦਾਰਾਂ ਨੂੰ ਮਾਸਕ ਸਬੰਧੀ ਕੀਤਾ ਜਾਗਰੂਕ
ਧਨੌਲਾ, 31 ਮਈ 2021
ਮਿਸ਼ਨ ਫਤਹਿ ਤਹਿਤ ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰੰਘ ਫੂਲਕਾ ਦੀ ਅਗਵਾਈ ਹੇਠ ਕਰੋਨਾ ਮਹਾਮਾਰੀ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।
ਇਸ ਤਹਿਤ ਅੱਜ ਰੈੱਡ ਕ੍ਰਾਸ ਵਲੰਟੀਅਰਾਂ ਤੇ ਪੰਜਾਬ ਹੋਮਗਾਰਡਜ਼ ਦੇ ਜਵਾਨਾਂ ਵੱਲੋਂ ਧਨੌਲਾ ਸ਼ਹਿਰ ਦੇ ਬਾਜ਼ਾਰਾਂ ਅਤੇ ਸੀਐਚਸੀ ਧਨੌਲਾ ਨੇੜੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਪੰਜਾਬ ਹੋਮਗਾਰਡਜ਼ ਦੇ ਹੌਲਦਾਰ ਸੋਹਣ ਸਿੰਘ ਅਤੇ ਜਗਜੀਤ ਸਿੰਘ ਨੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਕਰੋਨਾ ਤੋਂ ਬਚਾਅ ਲਈ ਮਾਸਕ ਦੀ ਵਰਤੋਂ ਜ਼ਰੂਰ ਕੀਤੀ ਜਾਵੇ ਤਾਂ ਜੋ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਦੁਕਾਨਦਾਰ ਆਪਣੇ ਅਤੇ ਗਾਹਕਾਂ ਦੇ ਮਾਸਕ ਪਾਇਆ ਹੋਣਾ ਅਤੇ ਭੀੜ ਨਾ ਕਰਨੀ ਯਕੀਨੀ ਬਣਾਉਣ।
ਉਨਾਂ ਦੱਸਿਆ ਕਿ ਕਿਸੇ ਵੀ ਤਰਾਂ ਦੀ ਜਾਣਕਾਰੀ ਲੈਣ ਲਈ ਜ਼ਿਲਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01679-230032, 75280-34032 ਜਾਂ ਸਿਵਲ ਸਰਜਨ ਦਫਤਰ ਦੇ ਹੈਲਪਲਾਈਨ ਨੰਬਰ 01679-234777 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਵਲੰਟੀਅਰ ਦਵਿੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਅਜੈ ਕੁਮਾਰ, ਵਿਕਰਮ ਸਿੰਘ ਹਾਜ਼ਰ ਸਨ।

Spread the love