ਅੰਮ੍ਰਿਤਸਰ, 31 ਜੁਲਾਈ 2021 ਦਿਨੋੰ-ਦਿਨ ਵੱਧਦੇ ਜਾ ਰਹੇ ਪ੍ਰਦੂਸ਼ਨ ਨੂੰ ਰੋਕਣ ਲਈ ਸਾਨੂੰ ਸਾਰਿਆ ਨੂੰ ਜਿੰਮੇਵਾਰੀ ਨਿਭਾਉਣ ਦੀ ਲੋੜ ਹੈ। ਸਾਨੂੰ ਸਾਰਿਆ ਨੂੰ ਵੱਧ ਤੋੰ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ, ਸਤਲਾਣੀ ਸਾਹਿਬ (ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਪ੍ਰਿੰਸੀਪਲ ਡਾ. ਫੁਲਵਿੰਦਰਪਾਲ ਸਿੰਘ ਨੇ ਕੀਤਾ।
ਐਸ.ਜੀ.ਪੀ.ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਹੱਦੀ ਖੇਤਰਾਂ ਵਿੱਚ ਬੀ.ਐਸ.ਐਫ. ਜਵਾਨਾਂ ਅਤੇ ਕਾਲਜ ਸਟਾਫ ਦੀ ਮਦਦ ਨਾਲ ਉਹਨਾਂ ਵੱਲੋੰ ਪੌਦੇ ਲਗਾਏ ਗਏ। ਇਸ ਮੌਕੇ ਪੌਦਿਆ ਦੀ ਦੇਖਭਾਲ ਦਾ ਸੰਕਲਪ ਵੀ ਲਿਆ ਗਿਆ। ਡਾ. ਫੁਲਵਿੰਦਰਪਾਲ ਸਿੰਘ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਸਾਲ ਵਿੱਚ ਵੱਧ ਤੋੰ ਵੱਧ ਪੌਦੇ ਲਗਾਉਣੇ ਚਾਹੀਦੇ ਹਨ, ਕਿਉੰਕਿ ਪੌਦੇ ਸਾਨੂੰ ਆਕਸੀਜਨ ਦਿੰਦੇ ਹਨ। ਉਹਨਾਂ ਕਾਲਜ ਸਟਾਫ ਅਤੇ ਵਿਦਿਆਰਥੀਆ ਨੂੰ ਅਪੀਲ ਕੀਤੀ ਕਿ ਵੱਧ ਤੋੰ ਵੱਧ ਪੌਦੇ ਲਗਾ ਕੇ ਉਹਨਾਂ ਦੀ ਦੇਖਭਾਲ ਕੀਤੀ ਜਾਵੇ। ਬੀ.ਐਸ.ਐਫ. ਅਧਿਕਾਰੀਆ ਅਤੇ ਜਵਾਨਾਂ ਨੇ ਡਾ. ਫੁਲਵਿੰਦਰਪਾਲ ਸਿੰਘ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ’ਤੇ ਡਾ. ਗੁਰਪ੍ਰੀਤ ਕੌਰ, ਡਾ. ਤਰਲੋਕ ਸਿੰਘ, ਰਾਜਬੀਰ ਕੌਰ, ਹਰਜਿੰਦਰ ਸਿੰਘ, ਪਰਮਵੀਰ ਸਿੰਘ ਤੇ ਪੰਕਜ ਕੁਮਾ ਮੌਜੂਦ ਸਨ।
ਫੋਟੋ – ਸਰਹੱਦੀ ਖੇਤਰਾਂ ਵਿੱਚ ਬੀ.ਐਸ.ਐਫ. ਜਵਾਨਾਂ ਦੀ ਮਦਦ ਨਾਲ ਪੌਦੇ ਲਗਾਉੰਦੇ ਹੋਏ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ, ਸਤਲਾਣੀ ਸਾਹਿਬ (ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਪ੍ਰਿੰਸੀਪਲ ਡਾ. ਫੁਲਵਿੰਦਰਪਾਲ ਸਿੰਘ ਤੇ ਹੋਰ ਸਟਾਫ।