ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ – ਸੋਨੀ

11 ਲੱਖ ਰੁਪਏ ਦੀ ਲਾਗਤ ਨਾਲ ਠੁੱਠਾ ਮੱਲ ਮੰਦਰ ਵਿਖੇ ਬਣੀ ਧਰਮਸ਼ਾਲਾ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 30 ਜੁਲਾਈ 2021
ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿਚ ਵਿਕਾਸ ਕਾਰਜ ਆਪਣੇ ਅੰਤਮ ਪੜਾਅ ਤੇ ਹਨ ਅਤੇ 90 ਫੀਸਦੀ ਤੋਂ ਜਿਆਦਾ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਬੀਤੀ ਸ਼ਾਮ ਵਾਰਡ ਨੰ: 61 ਅਧੀਨ ਪੈਂਦੇ ਇਲਾਕੇ ਕੱਟੜਾ ਖ਼ਜਾਨਾ ਵਿਖੇ ਠੁੱਠਾਮੱਲ ਮੰਦਰ ਦੀ ਧਰਮਸ਼ਾਲਾ ਦਾ ਉਦਘਾਟਨ ਕਰਨ ਪਿਛੋਂ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ 11 ਲੱਖ ਰੁਪਏ ਦੀ ਲਾਗਤ ਨਾਲ ਇਸ ਧਰਮਸ਼ਾਲਾ ਦਾ ਨਿਰਮਾਣਾ ਕਰਵਾਇਆ ਗਿਆ ਹੈ। ਇਸ ਮੌਕੇ ਸ੍ਰੀ ਸੋਨੀ ਨੇ ਠੂੱਠਾਮੱਲ ਮੰਦਰ ਵਿਖੇ ਮੱਥਾ ਵੀ ਟੇਕਿਆ, ਜਿਥੇ ਮੰਦਰ ਦੇ ਕਮੇਟੀ ਵਲੋਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸ੍ਰੀ ਸੋਨੀ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਸਾਰੇ ਮੰਦਰ ਅਤੇ ਗੁਰਦੁਆਰਿਆਂ ਦੀ ਧਰਮਸ਼ਾਲਾ ਦਾ ਨਿਰਮਾਣ ਅਤੇ ਨਵੀਨੀਕਰਨ ਵੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੀ ਦਿੱਖ ਨੂੰ ਬਦਲਣ ਲਈ ਤੇਜ਼ੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਇਸ ਕੰਮਾਂ ਲਈ ਫੰਡਾਂ ਦੀ ਕੋਈ ਵੀ ਘਾਟ ਨਹੀਂ ਹੈ।
ਸ੍ਰੀ ਸੋਨੀ ਨੇ ਕਿਹਾ ਕਿ ਸਮਾਰਟ ਸਿਟੀ ਦੇ ਤਹਿਤ ਸਾਰੇ ਸ਼ਹਿਰ ਵਿੱਚ ਪੈਂਦੇ ਪਾਰਕਾਂ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸ਼ਹਿਰ ਦੀ ਚਾਰਦਿਵਾਰੀ ਨੂੰ ਖੂਬਸੂਰਤ ਲਈ ਸਾਰੀਆਂ ਬਿਜਲੀ ਦੀਆਂ ਤਾਰਾਂ ਅੰਡਰਗਰਾਉਂਡ ਕੀਤੀਆਂ ਜਾ ਰਹੀਆਂ ਹਨ ਅਤੇ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਵੀ ਪਾਈਆਂ ਜਾ ਰਹੀਆਂ ਹਨ। ਇਸ ਮੌਕੇ ਸ੍ਰੀ ਸੋਨੀ ਵਲੋਂ ਵਾਰਡ : 61 ਅਧੀਨ ਪੈਂਦੇ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਸ੍ਰੀ ਸੋਨੀ ਨੇ ਕਿਹਾ ਕਿ ਇਸ ਧਰਮਸ਼ਾਲਾ ਦੇ ਬਣਨ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ ਮਿਲੇਗੀ। ਉਨਾਂ ਕਿਹਾ ਕਿ ਇਸ ਧਰਮਸ਼ਾਲਾ ਵਿਚ ਲੋਕ ਆਪਣੇ ਸੁੱਖ ਦੁੱਖ ਦੇ ਸਾਰੇ ਸਮਾਗਮ ਵੀ ਕਰ ਸਕਣਗੇ। ਸ੍ਰੀ ਸੋਨੀ ਨੇ ਇਲਾਕਾ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ ਅਤੇ ਕੋਈ ਵੀ ਵਿਕਾਸ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ।
ਇਸ ਮੌਕੇ ਚੇਅਰਮੈਨ ਸ੍ਰੀ ਮਹੇਸ਼ ਖੰਨਾ ਕੌਂਸਲਰ ਸ੍ਰੀ ਵਿਕਾਸ ਸੋਨੀ, ਸ੍ਰੀ ਗੁਰਦੇਵ ਸਿੰਘ ਦਾਰਾ, ਸ੍ਰੀ ਕਪਿਲ ਮਹਾਜਨ, ਸ੍ਰੀ ਲਵਲੀ ਕੁਮਾਰ, ਸ੍ਰੀ ਬੌਬੀ ਕੁਮਾਰ, ਸ੍ਰੀ ਲਾਲੀ ਪ੍ਰਧਾਨ, ਸ੍ਰੀ ਕਾਕਾ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।
ਕੈਪਸ਼ਨ : ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਠੁੱਠਾਮੱਲ ਮੰਦਰ ਵਿਖੇ ਬਣੀ ਧਰਮਸ਼ਾਲਾ ਦਾ ਉਦਘਾਟਨ ਕਰਦੇ ਹੋਏ।
ਮੰਦਰ ਦੀ ਕਮੇਟੀ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੂੰ ਸਨਮਾਨਿਤ ਕਰਦੇ ਹੋਏ।

Spread the love