ਵਿਧਾਇਕ ਅੰਗਦ ਸਿੰਘ ਨੇ 30 ਲੱਖ ਰੁਪਏ ਦੀ ਲਾਗਤ ਵਾਲੀਆਂ ਗਲੀਆਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

ਨਵਾਂਸ਼ਹਿਰ, 3 ਜੁਲਾਈ 2021
ਵਿਧਾਇਕ ਅੰਗਦ ਸਿੰਘ ਨੇ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ ਅੱਜ ਸ਼ਹਿਰ ਵਿਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਨਾਂ ਵਿਚ ਵਾਰਡ ਨੰਬਰ 18 ਵਿਖੇ ਨਿਊ ਟੀਚਰ ਕਲੋਨੀ ਵਿਚ 8.97 ਲੱਖ ਰੁਪਏ, ਵਾਰਡ ਨੰਬਰ 19 ਵਿਖੇ ਫ਼ਤਹਿ ਨਗਰ ਵਿਚ 4.91 ਲੱਖ ਰੁਪਏ ਅਤੇ ਵਾਰਡ ਨੰਬਰ 2 ਵਿਖੇ ਬੰਗਾ ਰੋਡ ’ਤੇ 15.80 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਸ਼ਾਮਲ ਸਨ। ਇਸ ਮੌਕੇ ਉਨਾਂ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਇਨਾਂ ਲਈ ਉੱਚ ਮਿਆਰੀ ਮਟੀਰੀਅਲ ਵਰਤਿਆ ਜਾਵੇ। ਇਸ ਦੌਰਾਨ ਉਨਾਂ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨਾਂ ਦੇ ਹੱਲ ਲਈ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।
ਉਨਾਂ ਕਿਹਾ ਕਿ ਨਵਾਂਸ਼ਹਿਰ ਦਾ ਸਰਬਪੱਖੀ ਵਿਕਾਸ ਉਨਾਂ ਦਾ ਮੁੱਖ ਟੀਚਾ ਹੈ ਅਤੇ ਸ਼ਹਿਰ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਹਲਕੇ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਇਸ ਤੋਂ ਇਲਾਵਾ ਸਾਰੀਆਂ ਮੁੱਖ ਸੜਕਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪਿੰਡਾਂ ਦੀਆਂ ਸੜਕਾਂ ਦਾ ਕਾਇਆ ਕਲਪ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਨਵਾਂਸ਼ਹਿਰ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ, ਸੀਨੀਅਰ ਮੀਤ ਪ੍ਰਧਾਨ ਪਿ੍ਰਥਵੀ ਚੰਦ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਕੌਂਸਲਰ ਕੁਲਵੰਤ ਕੌਰ, ਚੇਤ ਰਾਮ ਰਤਨ, ਜਸਵੀਰ ਕੌਰ, ਬਲਵਿੰਦਰ ਭੂੰਬਲਾ ਅਤੇ ਪਰਵੀਨ ਭਾਟੀਆ, ਜੈਦੀਪ ਜਾਂਗੜਾ, ਅਰੁਣ ਦੀਵਾਨ, ਜਤਿੰਦਰ ਬਾਲੀ, ਮਿੰਟੂ ਚਾਂਡਲਾ, ਹੈਪੀ ਭਾਟੀਆ, ਗੁੱਗੂ, ਵਿੱਕੀ ਗਿੱਲ, ਅਪੈ ਵਰਮਾ, ਗੌਰਵ, ਗਗਨ ਸ਼ਰਮਾ, ਦਵੀ ਧੀਰ, ਮਨੀਸ਼ ਧੀਰ, ਸੁਭਾਸ਼ ਪੰਡੋਰੀ ਤੋਂ ਇਲਾਵ ਸਬੰਧਤ ਇਲਾਕਿਆਂ ਦੀਆਂ ਹੋਰ ਸ਼ਖਸੀਅਤਾਂ ਮੌਜੂਦ ਸਨ।
ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਅੰਗਦ ਸਿੰਘ। ਨਾਲ ਹਨ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਤੇ ਹੋਰ।

Spread the love