ਭਦੌੜ, 6 ਸਤੰਬਰ 2024
ਭਦੌੜ ਤੋਂ ਐੱਮ.ਐੱਲ.ਏ ਸ. ਲਾਭ ਸਿੰਘ ਉਗੋਕੇ ਨੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਭਦੌੜ ਦੇ ਕਿਸਾਨ ਦੇ ਪਰਿਵਾਰ ਨੂੰ 5 ਲੱਖ ਦੀ ਮੁਆਵਜ਼ਾ ਰਾਸ਼ੀ ਸੌਂਪੀ।ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਕਿਸਾਨ ਰਾਮ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭਦੌੜ ਸ਼ਹੀਦ ਹੋ ਗਿਆ ਸੀ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੀ ਜਾਂਦੀ ਮਾਲੀ ਸਹਾਇਤਾ ਤਹਿਤ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਧਾਇਕ ਲਾਭ ਸਿੰਘ ਉਗੋਕੇ ਨੇ 5 ਲੱਖ ਦੀ ਮੁਆਵਜ਼ਾ ਰਾਸ਼ੀ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨਾਂ ਨੇ ਦੇਸ਼ ਭਰ ਦੇ ਕਿਸਾਨਾਂ ਦੇ ਹੱਕਾਂ ਖਾਤਰ ਆਪਣੀ ਜਾਨ ਗਵਾਈ ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।
ਉਨ੍ਹਾਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਬਚਾਉਣ ਖਾਤਰ ਮਾਨ ਸਰਕਾਰ ਵਲੋਂ ਸਮੇਂ ਸਮੇਂ ‘ਤੇ ਲੋਕਪੱਖੀ ਫੈਸਲੇ ਲਏ ਜਾ ਰਹੇ ਹਨ, ਕਿਉੰਕਿ ਕਿਸਾਨੀ ਪੰਜਾਬ ਦੀ ਆਰਥਿਕਤਾ ਦਾ ਧੁਰਾ ਹੈ ਤੇ ਮਿਹਨਤਕਸ਼ ਕਿਸਾਨਾਂ ਤੇ ਪਰਿਵਾਰਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਨਹੀਂ ਰੱਖਿਆ ਜਾਵੇਗਾ।