ਅੰਮ੍ਰਿਤਸਰ 14 ਅਕਤੂਬਰ 2023:
ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਸੜਕ੍ਹਾਂ ਵੀ ਮੁਰੰਮਤ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਡਾ. ਅਜੈ ਗੁਪਤਾ ਨੇ ਰਾਮ ਬਾਗ ਵਿਖੇ ਬਣਨ ਵਾਲੀਆਂ ਸੜ੍ਹਕਾਂ ਦਾ ਉਦਘਾਟਨ ਕਰਨ ਪਿੱਛੋਂ ਕੀਤਾ। ਉਨਾਂ ਦੱਸਿਆ ਕਿ 4 ਕਰੋੜ ਰੁਪਏ ਦੀ ਲਾਗਤ ਨਾਲ ਕਟੜਾ ਜੈਮਲ ਸਿੰਘ ਸਾਹਮਣੇ ਆਰ.ਐਸ. ਟਾਵਰ, ਕਰਮੋ ਡਿਓਢੀ ਅਤੇ ਨਾਲ ਲਗਦੇ ਬਾਜ਼ਾਰਾਂ ਦੀਅਯ ਸੜ੍ਹਕਾਂ ਬਣਾਈਆਂ ਜਾਣਗੀਆਂ। ਉਨਾਂ ਸਬੰਧਤ ਠੇਕੇਦਾਰਾ ਨੂੰ ਹਦਾਇਤ ਕੀਤੀ ਕਿ ਕੰਮ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਕੰਮ ਦੀ ਗੁਣਵਤਾ ਦਾ ਖਾਸ ਧਿਆਨ ਰੱਖਿਆ ਜਾਵੇ। ਉਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮੈਡਮ ਮਧੂ, ਮੈਡਮ ਬਬੀਤਾ, ਦੀਪਕ ਬੱਗਾ,ਦੀਪਕ ਚੱਢਾ, ਸ੍ਰੀ ਸੁਦੇਸ਼ ਕੁਮਾਰ, ਸ੍ਰੀ ਸੁਰਜੀਤ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਨਿਵਾਸੀ ਹਾਜ਼ਰ ਸਨ।