ਵਿਧਾਇਕ ਦਹੀਆ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਕੀਤੀ ਮੁਲਾਕਾਤ

ਨਵ ਨਿਯੁਕਤ ਸਰਪੰਚਾਂ ਤੇ ਪੰਚਾਂ ਨੂੰ ਦਿੱਤੀ ਵਧਾਈ

ਫਿਰੋਜ਼ਪੁਰ 23 ਅਕਤੂਬਰ 2024

ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ. ਰਜਨੀਸ਼ ਦਹੀਆ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਵਿਚਾਰ ਚਰਚਾ ਕੀਤੀ।

ਇਸ ਮੌਕੇ ਵਿਧਾਇਕ ਰਜਨੀਸ਼ ਦਹੀਆ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਾਲ ਹਲਕੇ ਦੇ ਵਿਕਾਸ ਸਬੰਧੀ ਅਨੇਕਾਂ ਮੁੱਦਿਆਂ ਤੇ ਚਰਚਾ ਕੀਤੀ ਗਈ ਅਤੇ ਹਲਕੇ ਦੇ ਵਿਕਾਸ ਕਾਰਜਾਂ ਦੀ ਰੂਪ ਰੇਖਾ ਤੇ ਉਨ੍ਹਾਂ ਵੱਲੋਂ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ ਹੈ।

 ਇਸ ਦੌਰਾਨ ਵਿਧਾਇਕ ਦਹੀਆ ਨੇ ਆਪਣੇ  ਹਲਕੇ  ਦੇ ਵਿੱਚ ਪੈਣ ਵਾਲੇ ਪਿੰਡਾਂ ਦੇ ਨਵ ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਭੇਦਭਾਵ ਦੇ ਆਪਣੇ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ। ਉਨ੍ਹਾਂ ਕਿਹਾ ਕਿ ਕੋਈ ਵੀ ਸਰਪੰਚ/ਪੰਚ ਕਿਸੇ ਵੀ ਸਮੇਂ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਨੂੰ ਮਿਲ ਸਕਦਾ ਹੈ।