ਵਿਧਾਇਕ ਪਰਮਿੰਦਰ ਸਿੰਘ ਦੀ ਪਤਨੀ ਇਦਰਜੀਤ ਕੌਰ ਖੋਸਾ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ 2 ਕਰੋੜ 25 ਲੱਖ ਰੁਪਏ ਦੇ ਚੈੱਕ ਵੰਡੇ

ਹਲਕੇ ਦੇ ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ
ਫਿਰੋਜ਼ਪੁਰ 14 ਜੂਨ 2021 ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ: ਪਰਮਿੰਦਰ ਸਿੰਘ ਪਿੰਕੀ ਵੱਲੋਂ ਲਗਾਤਾਰ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਫੰਡ ਜਾਰੀ ਕਰਵਾਏ ਜਾ ਰਹੇ ਅਤੇ ਪਿੰਡਾ ਵਿਚ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਇੰਦਰਜੀਤ ਕੌਰ ਖੋਸਾ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ 2 ਕਰੋੜ 25 ਲੱਖ ਦੇ ਚੈੱਕ ਤਕਸੀਮ ਕੀਤੇ ਗਏ।
ਸ੍ਰੀਮਤੀ ਇੰਦਰਜੀਤ ਕੌਰ ਖੋਸਾ ਨੇ ਕਿਹਾ ਕਿ ਫਿਰੋਜ਼ਪੁਰ ਨੂੰ ਸੂਬੇ ਦਾ ਮੋਹਰੀ ਜ਼ਿਲ੍ਹਾ ਬਣਾਉਣਾ ਅਤੇ ਹਲਕੇ ਦੇ ਸਾਰੇ ਪਿੰਡਾਂ ਵਿਚ ਸ਼ਹਿਰਾ ਵਰਗਾ ਵਿਕਾਸ ਕਰਵਾਉਣਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਸੁਪਨਾ ਹੈ, ਜਿਸ ਕਰ ਕੇ ਉਹ ਦਿਨ ਰਾਤ ਕੰਮ ਕਰ ਰਹੇ ਹਨ ਅਤੇ ਲਗਾਤਾਰ ਵਿਕਾਸ ਦੇ ਕੰਮ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੱਕ ਪਿੰਡ ਦੇ ਵਿਕਾਸ ਲਈ ਵੱਡੇ ਫੰਡ ਲਿਆਂਦੇ ਜਾ ਰਹੇ ਹਨ ਤਾਂ ਜੋ ਕੋਈ ਵੀ ਪਿੰਡ ਵਿਕਾਸ ਕਾਰਜਾਂ ਦੀ ਸਹੂਲਤ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਸਮੂਹ ਸਰਪੰਚਾਂ/ਪੰਚਾਂ ਨੂੰ ਕਿਹਾ ਕਿ ਸਮੂਹ ਪੰਚ/ਸਰਪੰਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਨ ਅਤੇ ਇਹ ਰਾਸ਼ੀ ਹਲਕੇ ਦੇ ਪਿੰਡਾਂ ਦੇ ਵਿਕਾਸ ਦੇ ਕੰਮਾਂ ਜਿਵੇਂ ਕਿ ਸੜਕਾਂ, ਇੰਟਰਲੋਕਿੰਗ ਟਾਈਲਾਂ, ਜਿੰਮਾਂ, ਪਾਰਕਾਂ ਆਦਿ ਕੰਮਾਂ ਲਈ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀ ਦਿੱਖ ਪ੍ਰਦਾਨ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਫੰਡ ਲਿਆਂਦੇ ਜਾਣਗੇ।
ਇਸ ਮੌਕੇ ਸੁਖਵਿੰਦਰ ਸਿੰਘ ਅਟਾਰੀ, ਬਲਵੀਰ ਬਾਠ, ਸਰਪੰਚ ਇੱਕਬਾਲ ਸਿੰਘ, ਗੁਰਨਾਬ ਸਿੰਘ, ਕੁਲਬੀਰ ਸਿੰਘ, ਨਿਸ਼ਾਨ ਸਿੰਘ ਅਤੇ ਗੋਰਾ ਸਰਪੰਚ ਸਮੇਤ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।

Spread the love