ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਕੇ ਸਰਪੰਚਾਂ/ਪੰਚਾਂ ਨਾਲ ਕੀਤੀ ਮੀਟਿੰਗ, ਹੁਣ ਤੱਕ ਕੀਏ ਗਏ ਵਿਕਾਸ ਦੇ ਕੰਮਾਂ ਦਾ ਲਿਆ ਜਾਇਜਾ

ਵਿਕਾਸ ਦੇ ਕੰਮਾਂ ਲਈ ਪਿੰਡਾਂ ਦੀਆਂ ਪੰਚਾਇਤਾਂ ਨੂੰ 2.50 ਕਰੋੜ ਦੀ ਰਾਸ਼ੀ ਹੋਰ ਜਾਰੀ ਕੀਤੀ
ਪਿੰਡਾਂ ਨੂੰ ਸ਼ਹਿਰਾਂ ਵਰਗੀ ਦਿੱਖ ਦੇਣ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ
ਫਿਰੋਜ਼ਪੁਰ 15 ਜੂਨ 2021 ਹਲਕੇ ਦੇ ਪਿੰਡਾਂ ਵਿਚ ਹੁਣ ਤੱਕ ਕਰਾਏ ਗਏ ਕੰਮਾਂ ਦਾ ਜਾਇਜਾ ਲੈਣ ਅਤੇ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਪੂਰਾ ਕਰਨ ਦੇ ਮਕਸਦ ਨਾਲ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਬਾਰੇ ਕੇ, ਮੱਧਰੇ, ਸੂਬਾ ਕਧੀਮ, ਸੂਬਾ ਜਦੀਦ, ਕਰੀਆਂ ਪਹਿਲਵਾਨ, ਹਸਤੇ ਕੇ ਆਦਿ ਦਾ ਦੌਰਾ ਕੀਤਾ ਅਤੇ ਮੌਕੇ ਤੇ ਸਰਪੰਚਾਂ/ਪੰਚਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸਬੰਧਿਤ ਪਿੰਡਾਂ ਦੇ ਪੰਚਾਇਤ ਸੈਕਟਰੀ, ਐਸਡੀਓਜ਼ ਅਤੇ ਜੇ.ਈ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਤੋਂ ਪਿੰਡਾਂ ਵਿਚ ਹੋਰ ਕਰਾਵਾਏ ਜਾਣ ਵਾਲੇ ਵਿਕਾਸ ਦੇ ਕੰਮਾਂ ਦੀ ਜਾਣਕਾਰੀ ਲੈਂਦਿਆਂ ਉਨ੍ਹਾਂ ਨੂੰ ਕਰੀਬ 2.50 ਕਰੋੜ ਦੀ ਹੋਰ ਰਾਸ਼ੀ ਜਾਰੀ ਕੀਤੀ ਅਤੇ ਪਹਿਲਾਂ ਕਰਵਾਏ ਗਏ ਕੰਮਾਂ ਦਾ ਜਾਇਜਾ ਵੀ ਲਿਆ। ਉਨ੍ਹਾਂ ਸਮੂਹ ਸਰਪੰਚਾਂ/ਪੰਚਾਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਪਿੰਡ ਵਿਚ ਅਧੂਰੇ ਕੰਮਾਂ ਨੂੰ ਪੂਰੇ ਕਰਵਾਉਣ ਕਿਉਂਕਿ ਉਨ੍ਹਾਂ ਵੱਲੋਂ ਕਿਸੇ ਵੀ ਪਿੰਡ ਨੂੰ ਫੰਡਾ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਵਿਧਾਇਕ ਪਿੰਕੀ ਨੇ ਕਿਹਾ ਕਿ ਪਿੰਡਾਂ ਵਿਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ਤੇ ਫੰਡ ਮੰਜੂਰ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਬਿਨ੍ਹਾਂ ਕਿਸੇ ਭੇਦਭਾਵ ਅਤੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਿੰਡਾ ਵਿਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਕਿਸੇ ਵੀ ਪਿੰਡ ਨੂੰ ਵਿਕਾਸ ਦੇ ਕੰਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਅਤੇ ਪਿੰਡਾਂ ਲਈ ਹੋਰ ਵੀ ਫੰਡ ਜਾਰੀ ਕਰਵਾਏ ਜਾਣਗੇ, ਜਿਸ ਨਾਲ ਵੱਡੇ ਪੱਧਰ ਤੇ ਵਿਕਾਸ ਦੇ ਕੰਮ ਕਰਵਾਏ ਜਾਣਗੇ ਅਤੇ ਉਹ ਫਿਰੋਜ਼ਪੁਰ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ।
ਇਸ ਮੌਕੇ ਬਲਵੀਰ ਸਿੰਘ ਬਾਠ, ਸਰਪੰਚ ਕੁਲਬੀਰ ਸਿੰਘ, ਅਮਰ ਸਿੰਘ, ਗੁਰਚਰਨ ਸਿੰਘ, ਗੁਰਨਾਬ ਸਿੰਘ, ਬਲਕਾਰ ਸਿੰਘ ਆਦਿ ਹਾਜ਼ਰ ਸਨ।

 

Spread the love