ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ

_MLA Madan Lal Baga
ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ

ਬੁੱਢਾ ਦਰਿਆ ਦੀ ਸਾਫ ਸਫਾਈ ਤੇ ਹੋਰ ਵਿਕਾਸ ਪ੍ਰੋਜੈਕਟਾਂ ‘ਤੇ ਕੀਤੀ ਵਿਚਾਰ ਚਰਚਾ

ਲੁਧਿਆਣਾ, 9 ਜੁਲਾਈ 2024

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ।

ਮੀਟਿੰਗ ਦੌਰਾਨ ਵਿਧਾਇਕ ਬੱਗਾ ਦੇ ਨਾਲ ਐਸ.ਡੀ.ਐਮ. ਵਿਕਾਸ ਹੀਰਾ ਅਤੇ ਨਗਰ ਨਿਗਮ, ਪੀ.ਪੀ.ਸੀ.ਬੀ. ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਡ੍ਰੇਨੇਜ ਪ੍ਰਣਾਲੀ ਅਤੇ ਬੁੱਢੇ ਦਰਿਆ ਵਿੱਚ ਡਾਇੰਗ ਕੰਪਲੈਕਸ ਦੇ ਪੈਂਦੇ ਪਾਣੀ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੁੱਢੇ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਤੋਂ ਇਲਾਵਾ ਹੋਰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਹਲਕੇ ਨੂੰ ਸਾਫ ਸੁੱਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਆਪਣਾ ਪੂਰਨ ਸਹਿਯੋਗ ਦੇਣ।

Spread the love