ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 47 ਤੇ 51 ‘ਚ ਵੱਖ-ਵੱਖ ਧਰਮਸ਼ਾਲਾਂ ਦਾ ਉਦਘਾਟਨ

MLA Kulwant Singh Sidhu(1)
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 47 ਤੇ 51 'ਚ ਵੱਖ-ਵੱਖ ਧਰਮਸ਼ਾਲਾਂ ਦਾ ਉਦਘਾਟਨ
– ਪ੍ਰੋਜੈਕਟ ‘ਤੇ ਕਰੀਬ 24 ਲੱਖ ਰੁਪਏ ਦੀ ਲਾਗਤ ਆਵੇਗੀ – ਕੁਲਵੰਤ ਸਿੰਘ ਸਿੱਧੂ
– ਕਿਹਾ! ਸੂਬਾ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ

ਲੁਧਿਆਣਾ, 08 ਫਰਵਰੀ 2024

ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਵਾਰਡ ਨੰਬਰ 47 ਅਤੇ 51 ਅਧੀਨ ਅੰਬੇਡਕਰ ਨਗਰ ਵਿੱਚ ਵੱਖ-ਵੱਖ 2 ਧਰਮਸ਼ਾਲਾਂ ਦਾ ਉਦਘਾਟਨ ਕੀਤਾ ਗਿਆ।

ਬਾਅਦ ਵਿੱਚ, ਉਨ੍ਹਾਂ ਅੰਬੇਡਕਰ ਨਗਰ ਦੇ ਸਰਕਾਰੀ ਸਕੂਲ ਵਿੱਚ ਪਖਾਨੇ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਕਾਰਜ਼ਾਂ ‘ਤੇ ਕਰੀਬ 24 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ, ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹੁਣ ਹਰ ਹਲਕੇ ਵਿੱਚ ਵਿਕਾਸ ਕਾਰਜ਼ ਨਿਰੰਤਰ ਜਾਰੀ ਹਨ।

Spread the love