ਤਰਨ ਤਾਰਨ, 05ਸਤੰਬਰ 2021
ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 372399 ਲਾਭਪਾਤਰੀਆਂ ਨੂੰ 462205 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 2744 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 730 ਸੈਂਪਲ ਹੋਰ ਲਏ ਗਏ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8011 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7623 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 353505ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 345330 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 505 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।