ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ’ਤੇ ਇਲੈਕਸ਼ਨ ਸਟਾਰ ਬਨਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

news makahni
news makhani

ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਕੈਂਪਸ ਅੰਬੈਸਡਰ ਦਾ ਵੋਟਰ ਦਿਵਸ ਤੇ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ
ਬਰਨਾਲਾ, 8 ਜੂਨ 2021
ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵੱਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 18 ਸਾਲ ਤੋਂ ਵੱਧ ਉਮਰ ਦੇ ਨਵੇਂ ਯੁਵਾ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਯੂਨੀਵਰਸਿਟੀ ਅਤੇ ਕਾਲਜਾਂ ਵਿੱਚ ਨਿਯੁਕਤ ਕੀਤੇ ਗਏ ਕੈਂਪਸ ਅੰਬੈਸਡਰਾਂ ਨੂੰ ਹਰ ਮਹੀਨੇ ਵੋਟਰ ਹੈਲਪਲਾਈਨ ਮੋਬਾਇਲ ਐਪ ਜਾਂ ਵੋਟਰ ਪੋਰਟਲ (www.voterportal.eci.gov.in) ਰਾਹੀਂ ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ’ਤੇ ਇਲੈਕਸ਼ਨ ਸਟਾਰ ਬਨਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਚੋਣ ਤਹਿਸੀਲਦਾਰ ਸ਼੍ਰੀ ਭੂਸ਼ਣ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪਹਿਲੇ ਜੇਤੂ ਨੂੰ 5 ਜੂਨ, 2021 ਤੋਂ 4 ਜੁਲਾਈ, 2021 ਤੱਕ ਦੇ ਸਮੇਂ ਵਿਚਕਾਰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਗਿਣਤੀ ਦੇ ਅਧਾਰ ’ਤੇ ਚੁਣਿਆ ਜਾਵੇਗਾ। ਕੈਂਪਸ ਅੰਬੈਸਡਰ ਨੂੰ ਇਲੈਕਸ਼ਨ ਸਟਾਰ ਬਨਣ ਤੇ ਪ੍ਰਮਾਣ-ਪੱਤਰ ਅਤੇ ਤੋਹਫ਼ਾ ਦਿੱਤਾ ਜਾਵੇਗਾ। ਜ਼ਿਲ੍ਹੇ ਦੇ ਸਮੂਹ ਕੈਂਪਸ ਅੰਬੈਸਡਰਾਂ ਵੱਲੋਂ ਨਵੀਂ ਰਜਿਸਟ੍ਰੇਸ਼ਨ ਦੀ ਰਿਪਰੋਟ ਜ਼ਿਲ੍ਹੇ ਦੇ ਦਫ਼ਤਰ ਚੋਣ ਤਹਿਸੀਲਦਾਰ, ਕਮਰਾ ਨੰਬਰ 63, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ 4 ਜੁਲਾਈ, 2021 ਤੱਕ ਜਮ੍ਹਾਂ ਕਰਵਾਈ ਜਾਵੇਗੀ। ਦਸੰਬਰ, 2021 ਦੇ ਅੰਤ ਤੱਕ ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਕੈਂਪਸ ਅੰਬੈਸਡਰ ਦਾ 25 ਜਨਵਰੀ, 2022 ਨੂੰ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

Spread the love