ਵੋਟਰਾਂ ਲਈ ਲਗਾਈਆ ਗਿਆ ਵੋਟਰ ਜਾਗਰੂਕਤਾ ਕੈਂਪ

ਅੰਮਿ੍ਰਤਸਰ, 25 ਜੂਨ 2021
ਵਿਧਾਨ ਸਭਾ ਚੋਣ ਹਲਕਾ 018-ਅੰਮ੍ਰਿਤਸਰ ਪੂਰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਸੱਕਤਰ ਰਿਜ਼ਨਲ ਟਰਾਂਸਪੋਰਟ ਅਥਾਰਿਟੀ, ਅੰਮ੍ਰਿਤਸਰ ਸ਼੍ਰੀਮਤੀ ਜਯੋਤੀ ਬਾਲਾ ਮੱਟੂ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 018-ਅੰਮ੍ਰਿਤਸਰ ਪੂਰਬੀ ਦੇ ਵੋਟਰਾਂ ਲਈ ਵੋਟਰ ਜਾਗਰੂਕਤਾ ਕੈਂਪ ਲਗਾਈਆ ਗਿਆ। ਜਿਸ ਵਿੱਚ ਨਵਯੁਵਕ ਵੋਟਰ ਬਨਣ ਲਈ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ। ਕੈਂਪ ਵਿੱਚ ਮੋਜੂਦ 018-ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਚੋਣ ਹਲਕੇ ਦੇ ਚੋਣ ਕਾਨੂੰਗੋ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦਸਿਆ ਕਿ ਨਵੇਂ ਵੋਟਰ ਦੀ ਰਜਿਸਟ੍ਰੇਸ਼ਨ ਲਈ ਫਾਰਮ ਨੰ 6, ਵੋਟ ਕਟਵਾਉਣ ਲਈ ਫਾਰਮ ਨੰ 7, ਵੋਟਰ ਕਾਰਡ ਵਿੱਚ ਕਿਸੇ ਕਿਸਮ ਦੀ ਦਰੁਸਤੀ ਲਈ ਫਾਰਮ ਨੰ 8 ਅਤੇ ਹਲਕੇ ਵਿੱਚ ਹੀ ਬੂਥ ਬਦਲਣ ਲਈ ਜਾਂ ਅਡਰੈਸ ਬਦਲਣ ਲਈ ਫਾਰਮ ਨੰ 8ਓ ਭਰਿਆ ਜਾ ਸਕਦਾ ਹੈ। ਇਹ ਫਾਰਮ ਆਮ ਜਨਤਾ ਵੱਲੋ ਨੈਸ਼ਨਲ ਸਰਵਿਸ ਪੋਰਟਲ nvsp.in ਜਾਂ voterhelpline App ਤੇ ਭਰਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਚੋਣ ਕਾਨੂੰਗੋ ਸ਼੍ਰੀ ਵਰਿਦੰਰ ਸ਼ਰਮਾ ਨੇ ਦੱਸਿਆ ਕਿ ਨਵੇਂ ਵੋਟਰ ਆਪਣਾ E-Epic ਵੀ ਡਾਊਨਲੋਡ ਕਰ ਸਕਦੇ ਹਨ। ਇਸ ਮੌਕੇ ਸ਼੍ਰੀ ਸਤਪਾਲ ਸਿੰਘ, ਸ਼੍ਰੀ ਹਿਤੇਸ਼, ਸ਼੍ਰੀ ਮਲਕੀਤ ਸਿੰਘ, ਸ਼੍ਰੀ ਰੋਹਿਤ ਅਤੇ ਹੋਰ ਦਫਤਰ ਦੇ ਕਰਮਚਾਰੀ ਹਾਜਰ ਸਨ।

 

Spread the love