ਬਰਨਾਲਾ, 1 ਜੁਲਾਈ 2021
ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ ਦੇ ਆਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਯੋਗਤਾ ਮਿਤੀ 01.01.2021 ਦੇ ਆਧਾਰ ’ਤੇ ਚੱਲ ਰਹੀ ਲਗਾਤਾਰ ਸੁਧਾਈ ਦੌਰਾਨ 18 ਤੋਂ 21 ਸਾਲ ਉਮਰ ਗਰੁੱਪ ਦੇ ਵੱਧ ਤੋਂ ਵੱਧ ਨੌਜਵਾਨਾਂ ਦੀ ਵੋਟ ਰਜਿਸਟ੍ਰੇਸ਼ਨ ਕਰਨ ਅਤੇ ਆਮ ਜਨਤਾ ਨੂੰ ਵੋਟਾਂ ਬਣਵਾਉਣ ਸਬੰਧੀ ਜਾਗਰੂਕ ਕਰਨ ਲਈ ਜ਼ਿਲਾ ਚੋਣ ਦਫਤਰ, ਬਰਨਾਲਾ ਵੱਲੋਂ ਬੱਸ ਸਟੈਂਡ, ਬਰਨਾਲਾ ਵਿਖੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅੱਜ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ ਸਵੀਪ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਨੌਜਵਾਨਾਂ ਨੂੰ ਆਨਲਾਈਨ/ਆਫਲਾਈਨ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਯੋਗ ਵਿਅਕਤੀਆਂ ਤੋਂ ਨਵੀਂ ਵੋਟ ਬਣਾਉਣ ਅਤੇ ਵੋਟ ਵਿਚ ਸੋਧ ਕਰਵਾਉਣ ਲਈ ਫਾਰਮ ਵੀ ਪ੍ਰਾਪਤ ਕੀਤੇ ਗਏ।