ਵੋਟਰ ਸੂਚੀ ਦੀ ਸਰਸਰੀ ਸੁਧਾਈ ਦੀ ਤਿਆਰੀ ਲਈ ਡੋਰ-ਟੂ-ਡੋਰ ਸਰਵੇਖਣ 20 ਸਤੰਬਰ ਤੱਕ

Aashika Jain(1)
Aashika Jain
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀ ਐਲ ਓਜ਼ ਨਾਲ ਪੂਰਣ ਸਹਿਯੋਗ ਕਰਨ ਦੀ ਅਪੀਲ
ਵੋਟ ਬਣਾਉਣ ਲਈ ਫਾਰਮ ਨੰ. 6, ਕਟਵਾਉਣ ਲਈ ਫਾਰਮ ਨੰ. 7 ਅਤੇ ਤਬਦੀਲ ਕਰਵਾਉਣ ਜਾਂ ਸੋਧ ਕਰਵਾਉਣ ਲਈ ਫਾਰਮ ਨੰ. 8 ਭਰੇ ਜਾਣਗੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਸਤੰਬਰ 2024
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਦਸਿਆ ਗਿਆ ਕਿ ਵੋਟਰ ਸੂਚੀ ਦੀ ਸਰਸਰੀ ਸੁਧਾਈ ਤੋਂ ਪਹਿਲਾ ਪ੍ਰੀ-ਰਵੀਜ਼ਨ ਐਕਟਿਵਿਟੀ ਦੇ ਪ੍ਰੋਗਰਾਮ ਅਨੁਸਾਰ ਬੀ.ਐਲ.ਓਜ਼ ਵਲੋਂ ਡੋਰ-ਟੂ-ਡੋਰ ਸਰਵੇਖਣ ਕੀਤਾ ਜਾ ਰਿਹਾ ਹੈ।
ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਸੁਧਾਈ ਦੇ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਮਿਤੀ 20.08.2024 ਤੋਂ 20.09.2024 ਤੱਕ ਬੀ.ਐਲ.ਓਜ਼ ਵੱਲੋਂ ਵੋਟਰਾਂ ਦੇ ਡਾਟੇ ਦੀ ਘਰ-ਘਰ ਜਾ ਕੇ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। ਵੈਰੀਫਿਕੇਸ਼ਨ ਦੌਰਾਨ ਜੇਕਰ ਕਿਸੇ ਦੀ ਵੋਟ ਬਣਨ ਵਾਲੀ ਹੈ ਤਾਂ ਫਾਰਮ ਨੰ. 6, ਕੱਟਣ ਵਾਲੀ ਹੈ ਤਾਂ ਫਾਰਮ ਨੰ. 7 ਅਤੇ ਜੇ ਸ਼ਿਫਟ ਕਰਵਾਉਣ ਵਾਲੀ ਜਾਂ ਸੋਧ ਕਰਵਾਉਣ ਵਾਲੀ ਹੈ ਤਾਂ ਫਾਰਮ ਨੰ. 8 ਭਰੇ ਜਾਣਗੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਇਹ ਵੀ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਆਧਾਰ ‘ਤੇ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਮਿਤੀ 29.10.2024 ਤੋਂ 28.11.2024 ਤੱਕ ਆਮ ਜਨਤਾ ਵੱਲੋਂ ਨਵੀਂ ਵੋਟ ਬਣਾਉਣ, ਵੋਟ ਕਟਾਵਾਉਣ, ਜਾਂ ਪਹਿਲੀ ਬਣੀ ਵੋਟ ਵਿੱਚ ਸੋਧ ਕਰਵਾਉਣ, ਰਿਹਾਇਸ਼ ਬਦਲਣ ਸਬੰਧੀ ਫਾਰਮ ਭਰੇ ਜਾਣਗੇ।
Spread the love