ਸ਼ਣ ਮਾਹ ਤਹਿਤ 30 ਸਤੰਬਰ ਤੱਕ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ

DC SBS Nawanshahr Dr. Shena Aggarwal.
ਨਵਾਂਸ਼ਹਿਰ, 11 ਸਤੰਬਰ :
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸਤੰਬਰ 2020 ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ 30 ਸਤੰਬਰ ਤੱਕ ਵੱਖ-ਵੱਖ ਵਿਭਾਗਾਂ ਵੱਲੋਂ ਰੋਜ਼ਾਨਾ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਪੋਸ਼ਣ ਮਾਹ ਦੀਆਂ ਮੁੱਖ ਗਤੀਵਿਧੀਆਂ ਵਿਚ ਬਹੁਤ ਗੰਭੀਰ ਕੁਪੋਸ਼ਣ ਬੱਚਿਆਂ ਦੀ ਪਛਾਣ ਤੇ ਰੋਕਥਾਮ ਅਤੇ ਕਿਚਨ ਗਾਰਡਨ ਨੂੰ ਉਤਸ਼ਾਹਿਤ ਕਰਨ ਲਈ ਪੌਦੇ ਲਗਾਉਣ ਦੀ ਮੁਹਿੰਮ ਸ਼ਾਮਿਲ ਹੈ। ਉਨਾਂ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਇਸ ਤਹਿਤ ਕੀਤੀਆਂ ਗਈਆਂ ਗਤੀਵਿਧੀਆਂ ‘ਜਨ ਅੰਦੋਲਨ ਡੈਸ਼ਬੋਰਡ’ ਉੱਤੇ ਅਪਲੋਡ ਕੀਤੀਆਂ ਜਾਣੀਆਂ ਜ਼ਰੂਰੀ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰੋਗਰਾਮ ਅਫ਼ਸਰ ਸ. ਗੁਰਚਰਨ ਸਿੰਘ ਨੇ ਦੱਸਿਆ ਕਿ ਪੋਸ਼ਣ ਮਾਹ ਦੌਰਾਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੋਂ ਇਲਾਵਾ ਜਿਨਾਂ ਹੋਰਨਾਂ ਵਿਭਾਗਾਂ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਉਨਾਂ ਵਿਚ ਖੇਤੀਬਾੜੀ, ਬਾਗਬਾਨੀ, ਪਬਲਿਕ ਹੈਲਥ, ਸਿਹਤ, ਸਿੱਖਿਆ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸ਼ਾਮਲ ਹਨ। ਉਨਾਂ ਦੱਸਿਆ ਕਿ ਪੋਸ਼ਣ ਮਾਹ ਮਨਾਉਣ ਦਾ ਮੁੱਖ ਮੰਤਵ ਮਾਵਾਂ ਨੂੰ ਸਿਹਤ ਪੱਖੋਂ ਜਾਗਰੂਕ ਕਰਨਾ ਅਤੇ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣਾ ਹੈ।
Spread the love