ਸ਼ਹਿਰ ਦੀ ਚਾਰਦੀਵਾਰੀ ਹੋਵੇਗੀ ਤਾਰਾਂ ਦੇ ਜੰਜ਼ਾਲ ਤੋ ਮੁਕਤ-ਸੋਨੀ

1.25 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ 18 ਮਈ , 2021 : ਸਮਾਰਟ ਸਿਟੀ ਪ੍ਰਜੈਕਟ ਤਹਿਤ ਵਾਲਡ ਸਿਟੀ ਦੇ ਬਾਹਰਵਾਰ ਸਾਰੀਆਂ ਬਿਜਲੀ ਅਤੇ ਟੈਲੀਫੋਨ ਦੀਆਂ ਤਾਰਾਂ ਨੂੰ ਅੰਡਰਗਾਰਾਉਡ ਕੀਤਾ ਜਾ ਰਿਹਾ ਹੈ, ਜਿਸ ਨਾਲ ਚਾਰਦੀਵਾਰੀ ਦੇ ਬਾਹਰ ਫੈਲੀਆਂ ਹੋਈਆਂ ਤਾਰਾਂ ਦੇ ਜੰਜ਼ਾਲ ਤੋ ਸ਼ਹਿਰਵਾਸੀਆਂ ਨੂੰ ਮੁਕਤੀ ਮਿਲੇਗੀ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋ ਲੋਹਗੜ ਗੇਟ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਇਸ ਮੋਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਪੁਲਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਅਤੇ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕੋਮਲ ਮਿੱਤਲ ਵੀ ਸਨ।
ਸ਼੍ਰੀ ਸੋਨੀ ਨੇ ਦੱਸਿਆ ਕਿ ਸ਼ਹਿਰ ਦੀ ਵਾਲਡਸਿਟੀ ਦੇ ਬਾਹਰ 7.5 ਕਿਲੋਮੀਟਰ ਏਰੀਏ ਵਿਚ 1.25 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਦੋਹਾਂ ਪਾਸੇ ਸੜਕ ਨੂੰ 22-22 ਫੁੱਟ ਚੋੜਾ ਵੀ ਕੀਤਾ ਜਾ ਰਿਹਾ ਹੈ ਅਤੇ ਇਸਦੇ ਨਾਲ ਨਾਲ ਇਕ ਵੱਖਰੀ ਪਾਣੀ ਸਪਲਾਈ ਲਾਇਨ ਵੀ ਪਾਈ ਜਾ ਰਹੀ ਹੈ ਤੇ ਪੈਦਲ ਚੱਲਣ ਵਾਲਿਆਂ ਵਾਸਤੇ ਅਤੇ ਇਕ ਸਾਇਕÇਲੰਗ ਟਰੈਕ ਵੀ ਬਣਾਇਆ ਜਾ ਰਿਹਾ ਹੈ। ਸ਼ੀ ਸੋਨੀ ਨੇ ਦੱਸਿਆ ਕਿ ਪਹਿਲਾਂ ਲੋਹਗੜ ਗੇਟ ਤੋ ਖ਼ਜਾਨਾ ਗੇਟ ਤੱਕ ਇਸ ਕੰਮ ਨੂੰ ਮੂੁਕੰਮਲ ਕੀਤਾ ਜਾਵੇਗਾ। ਸ਼੍ਰੀ ਸੋਨੀ ਨੇ ਸਬੰਧਤ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜਿਆ ਜਾਵੇ।
ਸ਼੍ਰੀ ਸੋਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਏ। ਉਨ੍ਹਾਂ ਸਬੰਧਤ ਠੇਕੇਦਾਰ ਨੂੰ ਵੀ ਹਦਾਇਤ ਕੀਤੀ ਕਿ ਸਾਰੇ ਕੰਮ ਗੁਣਵਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਵਿਕਾਸ ਕਾਰਜਾਂ ਵਿਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉੁਨ੍ਹਾਂ ਨਗਰਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਕੰਮ ਆਪਣੀ ਨਿਗਰਾਨੀ ਹੇਠ ਕਰਵਾਏ ਜਾਣ ਅਤੇ ਸਮੇ ਸਿਰ ਮੁਕੰਮਲ ਕੀਤੇ ਜਾਣ।
Spread the love