ਸ਼ਹਿਰ ਦੇ ਚੌਕਾਂ ਵਿਚ ਸੀਸੀਟੀਵੀ ਕੈਮਰੇ ਲੱਗਣ ਨਾਲ ਲੋਕਾਂ ਦੀ ਚਿਰੋਕਣੀ ਮੰਗ ਹੋਈ ਪੂਰੀ-ਵਿਧਾਇਕ ਪਾਹੜਾ

MLA-GSP-SH BARINDERMEET SINGH PAHRA

ਸਮਾਜ ਵਿਰੋਧੀ ਅਨਸਰਾਂ ‘ਤੇ ਹੁਣ ਹੋਵੇਗੀ ਹੋਈ ਤਿੱਖੀ ਨਜ਼ਰ
ਗੁਰਦਾਸਪੁਰ, 10 ਸਤੰਬਰ ( ) ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਚਿਰੋਕਣੀ ਮੰਗਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਵਿਧਾਇਕ ਪਾਹੜਾ ਵਲੋਂ ਗੁਰਦਾਸਪੁਰ ਸ਼ਹਿਰ ਦੇ ਮੁੱਖ ਚੋਂਕਾਂ ਵਿਚ ਲਗਾਏ ਗਏ 27 ਸੀਸੀਟੀਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਾ. ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ, ਚੇਅਰਮੈਨ ਐਡਵੋਕੈਟ ਬਲਜੀਤ ਸਿੰਘ ਪਾਹੜਾ, ਡੀ.ਐਸ.ਪੀ ਸੁਖਪਾਲ ਸਿੰਘ, ਰਾਜੇਸ਼ ਕੱਕੜ, ਕੇਪੀ ਪਾਹੜਾ ਆਦਿ ਮੋਜੂਦ ਸਨ।
ਇਸ ਮੌਕੇ ਪੁਲਿਸ ਲਾਇਨ ਗੁਰਦਾਸਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪਾਹੜਾ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਹਲਕਾ ਗੁਰਦਾਸਪੁਰ ਦੇ ਵਿਕਾਸ ਕੰਮਾਂ ਸਬੰਧੀ ਹਮੇਸ਼ਾ ਦਰਿਆ ਦਿਲੀ ਦਿਖਾਈ ਹੈ ਅਤੇ ਜਦ ਵੀ ਉਨਾਂ ਹਲਕੇ ਦੀ ਸਮੱਸਿਆ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿਚ ਲਿਆਂਦੀ ਹੈ, ਤਾਂ ਉਨਾਂ ਮੰਗ ਪੂਰੀ ਕੀਤੀ ਹੈ, ਜਿਸ ਲਈ ਉਹ ਮੁੱਖ ਮੰਤਰੀ ਪੰਜਾਬ ਦੇ ਰਿਣੀ ਹਨ। ਉਨਾਂ ਅੱਗੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਮੰਗ ਸੀ ਕਿ ਸ਼ਹਿਰ ਅੰਦਰ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ• ਪਾਉਣ ਦੇ ਮਕਸਦ ਨਾਲ ਸ਼ਹਿਰ ਅੰਦਰ ਸੀਸੀਟੀਵੀ ਕੈਮਰੇ ਲਗਾਏ ਜਾਣ, ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਮੁੱਖ ਚੋਕਾਂ ਵਿਚ ਕੈਮਰੇ ਲਗਾ ਦਿੱਤੇ ਗਏ ਹਨ ਅਤੇ ਸ਼ਇਹਰ ਦੇ ਹੋਰ ਵੱਖ-ਵੱਖ ਖੇਤਰਾਂ ਤੇ ਕਾਲੋਨੀਆਂ ਆਦਿ ਵਿਚ ਵੀ ਜਲਦ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਉਨਾਂ ਦੱਸਿਆ ਕਿ ਪੁਲਿਸ ਲਾਇਨ ਗੁਰਦਾਸਪੁਰ ਵਿਖੇ ਇਸਦਾ ਕੰਟਰੋਲ ਰੂਮ ਬਣਾਇਆ ਗਿਆ ਹੈ, ਜਿਥੇ ਪੁਲਿਸ ਅਧਿਕਾਰੀ ਲਗਾਤਾਰ ਇਨਾਂ ਉੱਪਰ ਨਜ਼ਰਸਾਨੀ ਕਰਨਗੇ। ਵਿਧਾਇਕ ਪਾਹੜਾ ਨੇ ਦੱਸਿਆ ਕਿ ਕੈਮਰੇ ਲੱਗਣ ਨਾਲ ਸ਼ਹਿਰ ਅੰਦਰ ਸਮਾਜ ਵਿਰੋਧੀ ਅਨਸਰਾਂ ਸਬੰਧੀ ਕੈਮਰਿਆਂ ਰਾਹੀ ਜਾਣਕਾਰੀ ਮਿਲਣ ਵਿਚ ਪੁਲਿਸ ਨੂੰ ਵੱਡੀ ਸਹਾਇਤਾ ਮਿਲੇਗੀ।
ਇਸ ਮੌਕੇ ਗੱਲਬਾਤ ਦੌਰਾਨ ਐਸ.ਐਸ.ਪੀ ਡਾ. ਸੋਹਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਸ. ਪਾਹੜਾ ਦੀ ਅਗਵਾਈ ਹੇਠ ਲਗਾਏ ਗਏ ਸੀਸੀਟੀਵੀ ਕੈਮਰਿਆਂ ਨਾਲ ਪੁਲਿਸ ਵਿਭਾਗ ਨੂੰ ਵੱਡੀ ਸਹੂਲਤ ਮਿਲੀ ਹੈ। ਹਾਈਪਵਾਰਡ, ਅਤਿ ਆਧੁਨਿਕ ਕਿਸਮ ਦੇ ਕੈਮਰਿਆਂ ਨਾਲ ਸਮਾਜ ਵਿਰੋਧੀ ਅਨਸਰਾਂ ਤੇ ਤਿੱਖੀ ਨਜ਼ਰ ਰੱਖੀ ਜਾ ਸਕੇਗੀ। ਉਨਾਂ ਅੱਗੇ ਕਿਹਾ ਕਿ ਕੋਵਿਡ-19 ਕਾਰਨ ਸ਼ਹਿਰ ਅੰਦਰ ਸ਼ੋਸਲ ਡਿਸਟੈਂਸ ਆਦਿ ਸਬੰਧੀ ਵੀ ਕੈਮਰਿਆਂ ਰਾਹੀਂ ਨਿਗਰਾਨੀ ਕਰਨ ਵਿਚ ਸਹੂਲਤ ਮਿਲੇਗੀ। ਉਨਾਂ ਦੱਸਿਆ ਕਿ ਪੁਲਿਸ ਲਾਈਨ ਗੁਰਦਾਸਪੁਰ ਵਿਚ ਡੀ.ਐਸ.ਪੀ ਪੱਧਰ ਦਾ ਅਧਿਕਾਰੀ ਦੀ ਨਿਗਰਾਨੀ ਹੇਠ ਕੰਟਰੋਲ ਰੂਮ ਵਿਚ ਕੰਮਕਾਜ ਕੀਤਾ ਜਾਵੇਗਾ।

Spread the love