ਸ਼ਹੀਦ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦਾ ਗੋਇੰਦਵਾਲ ਸਾਹਿਬ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

ਮਾਫ਼ ਕਰਨਾ, ਇਹ ਖਬਰ ਤੁਹਾਡੀ ਬੇਨਤੀ ਭਾਸ਼ਾ ਵਿੱਚ ਉਪਲਬਧ ਨਹੀਂ ਹੈ। ਕਿਰਪਾ ਕਰਕੇ ਇੱਥੇ ਦੇਖੋ।

ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾਂ), ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਸ੍ਰੀ ਧਰੁਮਨ ਐੱਚ ਨਿੰਬਲੇ ਨੇ ਸ਼ਹੀਦ ਨੂੰ ਸ਼ਰਧਾ ਦੇ ਫੱੁਲ ਕੀਤੇ ਅਰਪਣ
ਪੰਜਾਬ ਸਰਕਾਰ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਇੱਕ ਪਰਿਵਾਰਕ ਮੈਂਬਰ ਨੂੰ ਦਿੱਤੀ ਜਾਵੇਗੀ ਨੌਕਰੀ
ਸ਼ਹੀਦ ਦੇ ਪਰਿਵਾਰ ਨੂੰ ਮਿਲੇਗੀ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ
ਗੋਇੰਦਵਾਲ ਸਾਹਿਬ (ਤਰਨ ਤਾਰਨ), 30 ਅਗਸਤ:
ਜੰਮੂ-ਕਸ਼ਮੀਰ ਦੇ ਜ਼ਿਲਾ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਅੰਨੇਵਾਹ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦਾ ਅੱਜ ਗੋਇੰਦਵਾਲ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ ਕੀਤਾ ਗਿਆ।
ਇਸ ਮੌਕੇ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾਂ), ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਸ੍ਰੀ ਧਰੁਮਨ ਐੱਚ ਨਿੰਬਲੇ ਅਤੇ ਫੌਜੀ ਅਫ਼ਸਰਾਂ ਤੋਂ ਇਲਾਵਾ ਇਲਾਕੇ ਦੀ ਸੰਗਤ ਨੇ ਸ਼ਹੀਦ ਨੂੰ ਫੁੱਲ ਮਾਲਾਵਾਂ ਅਰਪਣ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਜੰਮੂ-ਕਸ਼ਮੀਰ ਦੇ ਜ਼ਿਲਾ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਅੰਨੇਵਾਹ ਗੋਲੀਬਾਰੀ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ ਹੋ ਗਏ ਸਨ।
ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾਂ), ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਸ੍ਰੀ ਧਰੁਮਨ ਐੱਚ ਨਿੰਬਲੇ ਨੇ ਕਿਹਾ ਕਿ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਇੱਕ ਬਹਾਦਰ ਯੋਧਾ ਅਤੇ ਉਤਸ਼ਾਹੀ ਫ਼ੌਜੀ ਅਧਿਕਾਰੀ ਸਨ। ਉਨਾਂ ਦੀ ਮਹਾਨ ਕੁਰਬਾਨੀ ਅਤੇ ਆਪਣੇ ਫ਼ਰਜ਼ ਪ੍ਰਤੀ ਸਮਰਪਣ ਭਾਵਨਾ ਦਾ ਦੇਸ਼ ਸਦਾ ਰਿਣੀ ਰਹੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਸਿੱਖ ਲਾਈਟ ਇਨਫੈਂਟਰੀ ਯੂਨਿਟ ਦੇ ਸ਼ਹੀਦ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਜ਼ਿਲਾ ਤਰਨ ਤਾਰਨ ਦੀ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਗੋਇੰਦਵਾਲ ਸਾਹਿਬ ਦੇ ਵਾਸੀ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਪਿਤਾ ਸਵਰਗੀ ਹੌਲਦਾਰ ਜਗੀਰ ਸਿੰਘ ਨੇ ਵੀ ਫੌਜ ਵਿੱਚ ਸੇਵਾ ਨਿਭਾਈ। ਸ਼ਹੀਦ ਰਾਜਵਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਮਨਪ੍ਰੀਤ ਕੌਰ, ਪੁੱਤਰ ਜੋਬਨਜੀਤ ਸਿੰਘ (16 ਸਾਲ) ਅਤੇ ਬੇਟੀ ਪਵਨਪ੍ਰੀਤ (15 ਸਾਲ) ਛੱਡ ਗਏ ਹਨ।
Spread the love