ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਕੀਤਾ ਗਿਆ ਦੌਰਾ

ਪਠਾਨਕੋਟ, 30 ਜੁਲਾਈ 2021 ਅੱਜ ਮਿਤੀ 30 ਜੁਲਾਈ 2021 ਨੂੰ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਯੋਗ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ। ਹਵਾਲਾਤੀਆਂ ਨੂੰ “ਪਲੀ ਬਾਰਗੇਨਿੰਗ” ਬਾਰੇ ਜਾਗਰੂਕ ਕੀਤਾ ਤਾਂ ਕਿ ਹਵਾਲਾਤੀ ਇਸਦਾ ਫਾਇਦਾ ਲੈ ਸਕਣ। ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ limitation period ਬਾਰੇ ਵੀ ਜਾਗਰੂਕ ਕੀਤਾ ਗਿਆ।

Spread the love